ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ 87 ਵੇਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ

ਪਿੰਡ ਕਮੇਟੀ ਨੇ ਬੀਕੇਯੂ  ਏਕਤਾ ਡਕੌਂਦਾ ਦੇ ਆਗੂਆਂ ਸਮੇਤ ਕਿਸਾਨ ਆਗੂ ਮਨਜੀਤ ਧਨੇਰ ਨੂੰ ਸੌਂਪਿਆ ਸੱਦਾ ਪੱਤਰ

ਮਹਿਲ ਕਲਾਂ, 02 ਜਨਵਰੀ (ਗੁਰਸੇਵਕ ਸਿੰਘ ਸਹੋਤਾ/ਭੁਪਿੰਦਰ ਧਨੇਰ) :  ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ 87 ਵੇਂ  18,19,20 ਜਨਵਰੀ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਯਾਦ ਰਹੇ ਕਿ ਉਨ੍ਹਾਂ ਦੀ 20 ਜਨਵਰੀ 1935 ਨੂੰ ਪਟਿਆਲਾ ਰਿਆਸਤੀ ਰਾਜੇ ਦੀ ਕੈਦ ਦੌਰਾਨ ਹੀ ਮੌਤ ਹੋ ਗਈ ਸੀ। ਜਿਨ੍ਹਾਂ ਦਾ ਜਨਮ ਨੂੰ ਮਾਤਾ ਹਰ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਜ਼ਿਲ੍ਹੇ ਬਰਨਾਲਾ ਦੇ ਪਿੰਡ ਠੀਕੀਰਵਾਲਾ ਵਿਖੇ ਹੋਇਆ ਸੀ। ਇਨ੍ਹਾਂ ਦੇ ਪਿਤਾ ਦੇਵਾ ਸਿੰਘ ਫੂਲਕੀਆ ਰਿਆਸਤ ਵਿੱਚ ਉੱਚ ਰਈਅਸ ਨਿਯੁਕਤ ਸਨ। ਆਜ਼ਾਦੀ ਦੇ ਪਹਿਲੇ ਸੁਤੰਤਰਤਾ ਸੰਗਰਾਮ ਪਿੱਛੋਂ ਅੰਗਰੇਜ਼ੀ ਰਾਜਨੀਤਕ ਚੇਤਨਾ ਪੈਦਾ ਕਰਨ ਵਾਲੀਆਂ ਕਈ ਰਾਜਸੀ ਲਹਿਰਾਂ ਚੱਲੀਆਂ ਇਨ੍ਹਾਂ ਲਹਿਰਾਂ ਵਿੱਚੋਂ ਪਰਜਾ ਮੰਡਲ ਦੀ ਲਹਿਰ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਸ ਲਹਿਰ ਦੀ ਰੂਹੇ ਰਵਾਂ ਸੇਵਾ ਸਿੰਘ ਠੀਕਰੀਵਾਲਾ ਸਨ। ਅੱਜ ਸ਼ਹੀਦੀ ਸਮਾਗਮ ਕਮੇਟੀ ਨੇ ਬੀਕੇਯੂ  ਏਕਤਾ ਡਕੌਂਦਾ ਦੇ ਆਗੂਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੂੰ ਸੱਦਾ ਪੱਤਰ ਸੌਂਪ ਕੇ ਆਪਣੇ ਆਗੂਆਂ ਵਰਕਰਾਂ ਸਮੇਤ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ 87 ਵੇਂ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਸੱਦਾ ਪੱਤਰ ਦੇਣ ਵਾਲੇ ਆਗੂਆਂ ਵਿੱਚ ਬੀਕੇਯੂ ਏਕਤਾ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਨਾਗਰਾ, ਚਤਰ ਸਿੰਘ ਢਿੱਲੋਂ, ਸੁਖਦੇਵ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਪੑਦੀਪ ਸਿੰਘ, ਬਲਜਿੰਦਰ ਸਿੰਘ, ਨਿਰਭੈ ਸਿੰਘ, ਰੂਪ ਸਿੰਘ ਆਦਿ ਆਗੂ ਹਾਜਰ ਸਨ।