ਸੰਤ ਕਬੀਰ ਸਕੂਲ ਵਿਖੇ ਕਰਵਾਇਆ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਬਠਿੰਡਾ 23 ਦਸੰਬਰ (ਅਨਿਲ ਵਰਮਾ) : ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸਕੂਲ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਤੇ ਜਪੁਜੀ ਸਾਹਿਬ,ਚੌਪਈ ਸਾਹਿਬ ਅਨੰਦ ਸਾਹਿਬਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ।ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤੇ ਗਏ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੈਡਮ ਕੁਲਵੰਤ ਨੇ ਵਿਦਿਆਰਥੀਆਂ ਨੂੰ ਸਫ਼ਰ -ਏ- ਸ਼ਹਾਦਤਬਾਰੇ ਜਾਣਕਾਰੀ ਦਿੱਤੀ।ਸਕੂਲ ਦੇਐਮ.ਡੀ. ਪ੍ਰੋ. ਐਮ. ਐਲ.ਅਰੋੜਾ, ਪਿ੍ਰੰਸੀਪਲ ਕੰਚਨ, ਹੈਡ ਮਿਸਟਰੈਸ ਸੋਨੀਆਂ ਧਵਨ ਅਤੇ ਰਚਨਾ ਜਿੰਦਲ ਨੇ ਸਭ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੀ ਬਹਾਦਰੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਕਿ ਸਮਾਜ ਵਿਚ ਫੈਲ ਰਹੀਆਂ ਬੁਰਾਈਆਂ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਇੱਕ ਚਰਿੱਤਰਵਾਨ ਸਮਾਜ ਦਾ ਨਿਰਮਾਣ ਹੋ ਸਕੇ।