ਪਿੰਡ ਮੰਨਵੀ ਵਿਖੇ 04 ਸਤੰਬਰ ਨੂੰ ਲਗੇਗਾ "ਆਪ ਦੀ ਸਰਕਾਰ ਆਪ ਦੇ ਦੁਆਰ " ਤਹਿਤ  ਜਨ ਸੁਣਵਾਈ ਕੈਂਪ- ਐਸ.ਡੀ.ਐਮ. 

  • ਐਸ.ਡੀ.ਐਮ.ਅਮਰਗੜ੍ਹ  ਨੇ ਪਿੰਡ ਵਸਨੀਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
  • 06 ਸਤੰਬਰ ਨੂੰ ਸਡ ਡਵੀਜਨ ਅਹਿਮਦਗੜ੍ਹ ਦੇ ਪਿੰਡ ਜੰਡਾਲੀ ਖੁਰਦ(ਮਲਕਪੁਰ) ਵਿਖੇ ਲਗੇਗਾ ਜਨ ਸੁਣਵਾਈ ਕੈਂਪ

ਅਮਰਗੜ੍ਹ /ਮਾਲੇਰਕੋਟਲਾ 02 ਸਤੰਬਰ 2024 : ਉਪ ਮੰਡਲ ਮੈਜਿਸਟਰੇਟ ਸ੍ਰੀ ਸੁਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਆਦੇਸਾ ਤੇ ਆਮ ਲੋਕਾਂ ਦੀਆਂ ਮੁਸਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ, ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਆਦੇਸ਼ ਅਨੁਸਾਰ ਇਸੇ ਕੜੀ ਤਹਿਤ ਸਬ ਡਵੀਜਨ ਅਮਰਗੜ੍ਹ ਦੇ ਪਿੰਡ ਮੰਨਵੀ ਵਿਖੇ 04 ਸਤੰਬਰ ਨੂੰ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਜਾਵੇਗਾ । ਐਸ.ਡੀ.ਐਮ. ਨੇ ਦੱਸਿਆ ਕਿ ਇਹ ਕੈਂਪ ਸਵੇਰੇ 11.00 ਵਜੇ ਤੋਂ ਦੁਪਹਿਰ ਤੱਕ ਧਰਮਸ਼ਾਲਾ, ਨੇੜੇ ਪਿੰਡ ਦਾ ਦਰਵਾਜਾ ਵਿਖੇ ਲੱਗੇਗਾ। ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਜਿਵੇਂ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਸੇਵਾ ਕੇਂਦਰ ਨਾਲ ਸੰਬਧਤ, ਸਿਹਤ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸੂ ਪਾਲਣ, ਡੇਅਰੀ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾ ਹੋਰ ਦੱਸਿਆ ਕਿ ਇਸੇ ਕੜੀ ਤਹਿਤ ਮਿਤੀ 06 ਸਤੰਬਰ ਨੂੰ ਸਡ ਡਵੀਜਨ ਅਹਿਮਦਗੜ੍ਹ ਦੇ ਪਿੰਡ ਜੰਡਾਲੀ ਖੁਰਦ(ਮਲਕਪੁਰ) ਦੀ ਐਸ.ਸੀ.ਧਰਮਸ਼ਾਲਾ ਵਿਖੇ ਵੀ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ ਜਨ ਸੁਣਵਾਈ ਕੈਂਪ ਲਗਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਪਣੇ ਰੋਜਮਰ੍ਹਾਂ ਦੇ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ ਤੇ ਘਰ ਨੇੜੇ ਹੀ ਸਰਕਾਰੀ ਕੰਮ ਹੋ ਸਕਣ ।