ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ : ਰੁਪਿੰਦਰ ਸਿੰਘ ਹੈਪੀ 

  • ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ 
  • ਵੱਖੋ ਵੱਖ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ 

ਫਤਹਿਗੜ੍ਹ ਸਾਹਿਬ, 03 ਸਤੰਬਰ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਤੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵੱਡੀ ਮੁਹਿੰਮ ਲਗਾਤਾਰ ਜਾਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮੈੜਾਂ ਤੇ ਗੰਢੂਆਂ ਕਲਾਂ ਵਿਖੇ ਨਸ਼ਿਆਂ ਵਿਰੁੱਧ ਕਰਵਾਏ ਜਾਗਰੂਕਤਾ ਸੈਮੀਨਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਹਲਕਾ ਵਿਧਾਇਕ ਸ. ਹੈਪੀ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਉਹਨਾਂ ਕਿਹਾ ਕਿ ਕਈ ਵਾਰ ਸਮਾਜ ਦੇ ਡਰ ਤੋਂ ਪਰਿਵਾਰ ਆਪਣੇ ਕਿਸੇ ਪਰਿਵਾਰਕ ਮੈਂਬਰ ਦੇ ਨਸ਼ਿਆਂ ਵਿਚ ਫਸੇ ਹੋਣ ਦੀ ਗੱਲ ਲੁਕਾ ਲੈਂਦੇ ਹਨ। ਜਿਸ ਨਾਲ ਨਸ਼ਾ ਪੀੜਤ ਵਿਅਕਤੀ ਦਾ ਢੁਕਵਾਂ ਇਲਾਜ ਨਹੀਂ ਹੁੰਦਾ ਤੇ ਉਹ ਨਸ਼ਿਆਂ ਦੀ ਭੇਟ ਚੜ੍ਹ ਜਾਂਦਾ ਹੈ। ਜਿਹੜੇ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆ ਚੁੱਕੇ ਹਨ, ਉਨ੍ਹਾਂ ਦੀ ਨਸ਼ਾ ਮੁਕਤੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਜਿੱਥੇ ਨਸ਼ਿਆਂ ਦੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਇਸ ਅਲਾਮਤ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਵੀ ਦਿੱਤਾ ਜਾ ਰਿਹਾ ਹੈ। ਉਹਨਾਂ ਇਹ ਵੀ ਅਪੀਲ ਕੀਤੀ ਕਦੇ ਵੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਨੁਮਿਆਂਦਗੀ ਨਾ ਦਿੱਤੀ ਜਾਵੇ ਜਿਹੜਾ ਆਪਣੀ ਜਿੱਤ ਲਈ ਨਸ਼ੇ ਦੀ ਵਰਤੋਂ ਕਰੇ।  ਸੈਮੀਨਾਰ ਦੌਰਾਨ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਸਮੇਤ ਨਸ਼ਿਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਕਾਲਾ ਪੀਲੀਆ, ਏਡਜ਼ ਤੇ ਹੋਰ ਬਿਮਾਰੀਆਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਹਿਤ  ਵਿਸ਼ੇਸ਼ ਅਪਰੇਸ਼ਨ ਚਲਾਉਣ ਸਮੇਤ ਲਗਾਤਾਰ ਛਾਪੇਮਾਰੀ ਤੇ ਨਾਕਾਬੰਦੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਸਬੰਧੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਕੌਂਸਲਰ ਰਾਜ ਪੂਰੀ, ਇੰਦਰਜੀਤ ਸਿੰਘ ਜ਼ਿਲ੍ਹਾ ਇੰਚਾਰਜ ਸ਼ੋਸ਼ਲ ਮੀਡੀਆ, ਮਨਪ੍ਰੀਤ ਸੋਮਲ, ਅਮਰਜੀਤ ਸਿੰਘ (ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ) ਪਰਮਜੀਤ ਸਿੰਘ ਲਾਲੀ, ਚਰਨਜੀਤ ਸਿੰਘ ਸੋਨੂੰ, ਸਤਵੀਰ ਸਿੰਘ, ਸੁੱਖੀ ਬੈਦਵਾਣ, ਕਸ਼ਮੀਰ ਸਿੰਘ, ਰਸ਼ਵਿੰਦਰ ਸਿੰਘ, ਅਮਰੀਕ ਸਿੰਘ ਮਿੱਕੀ, ਅਮਰਜੀਤ ਸਿੰਘ ਮੈੜਾਂ, ਸਰਪੰਚ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਪ੍ਰਧਾਨ, ਤਰਨ ਸਿੰਘ, ਰਘਵੀਰ ਸਿੰਘ, ਬੂਟਾ ਸਿੰਘ, ਸੁਰਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।