- ਕੋਟਕਪੂਰਾ- ਸਿੱਖਾਂਵਾਲਾ- ਨੱਥੇ ਵਾਲਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ 5 ਜੂਨ : ਪੰਜਾਬ ਸਰਕਾਰ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਨੂੰ ਵਧੀਆ ਸੜਕੀ ਨੈਟਵਰਕ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਾਰੇ ਪਿੰਡਾਂ ਨੂੰ ਇਕ ਦੂਜੇ ਨਾਲ ਜੋੜਨ ਲਈ ਨਵੀਆਂ ਸੰਪਰਕ ਸੜਕਾਂ ਦੀ ਉਸਾਰੀ ਅਤੇ ਪੁਰਾਣੀਆਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਤੋਂ ਪਿੰਡ ਸਿੱਖਾਂਵਾਲਾ ਤੋਂ ਨੱਥੇਵਾਲਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜ ਦੇ ਹਰ ਵਰਗ ਦੀ ਤਰੱਕੀ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਵਾਸੀਆਂ ਦੀ ਪਿਛਲੇ 8 ਸਾਲਾਂ ਤੋਂ ਸੜਕ ਦੀ ਮੰਗ ਸੀ। ਜਿਸ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੜਕ ਨੂੰ ਬਣਾਉਣ ਲਈ ਮਨਜੂਰੀ ਦੇ ਦਿੱਤੀ ਗਈ ਸੀ ਜਿਸ ਨੂੰ ਪੂਰਾ ਕਰਦਿਆ ਅੱਜ ਪਿੰਡ ਸਿੱਖਾਂਵਾਲਾ ਬਲਾਕ ਕੋਟਕਪੂਰਾ ਵਿਖੇ ਸੜਕ ਜਿਸ ਦੀ ਲੰਬਾਈ 1.21 ਕਿਲੋਮੀਟਰ ਹੈ ਦਾ ਨੀਂਹ ਪੱਥਰ ਰੱਖਿਆ ਹੈ। ਜਿਸ ਤੇ 40.75 ਲੱਖ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ ਕਿ ਇਹ ਸੜਕ 1 ਮਹੀਨੇ ਦੇ ਅੰਦਰ ਬਣ ਕੇ ਤਿਆਰ ਹੋ ਜਾਵੇਗੀ।