ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ : ਗੋਲਡੀ ਮੁਸਾਫਿਰ

  • ਸਰਕਾਰੀ ਸਕੂਲ਼ ਅਮਰਪੁਰਾ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰੋਗਰਮ ਵਿੱਚ ਕੀਤੀ ਸ਼ਿਰਕਤ

ਫਾਜ਼ਿਲਕਾ 10 ਨਵੰਬਰ : ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਜਿਸ ਵਿਚ ਕਾਫੀ ਹਦ ਤੱਕ ਕਾਮਯਾਬੀ ਹਾਸਲ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਸਿਖਿਆ ਖੇਤਰ ਵਿਚ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਅਮਰਪੁਰਾ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰੋਗਰਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਬਲੂਆਣਾ ਸ੍ਰੀ ਮੁਸਾਫਿਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਪੂਰਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਹਰ ਹੀਲੇ ਸਿਖਿਅਤ ਕਰਨ ਲਈ ਕਿਸੇ ਤਰ੍ਹਾਂ ਨਾਲ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਧੂਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ ਐਮੀਨਾਂਸ ਵੀ ਬਣਾਏ ਗਏ ਹਨ ਜਿਸ ਵਿਚ ਅਨੇਕਾਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਚਿਆਂ ਦੀ ਸਿਖਿਆ ਪੱਖੋਂ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਬਚੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਨੂੰ ਤਰਜੀਹ ਦੇਣ ਤੇ ਪੜ੍ਹੇ ਲਿਖ ਕੇ ਆਪਣਾ ਨਾਮ ਕਮਾਉਣ ਤੇ ਉਚੀਆਂ ਪਦਵੀਆਂ ਹਾਸਲ ਕਰਨ। ਜਿੰਦਗੀ ਵਿਚ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਸੂਬੇ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਸਕੁਲ ਵਿਖੇ ਪਹੁੰਚ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਬੱਚਿਆਂ ਨੂੰ ਇਨਾਮ ਵੰਡੇ। ਇਸ ਮੌਕੇ ਤੇ ਗ੍ਰਾਮ ਪੰਚਾਇਤ, ਸਕੂਲ਼ ਦਾ ਸਮੂਹ ਸਟਾਫ਼, ਪਿੰਡ ਵਾਸੀ, ਬੱਚੇ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।