ਪੰਜਾਬ ਸਰਕਾਰ ਜ਼ੋ ਕਿ ਕਿਸਾਨਾਂ ਦੀ ਭਲਾਈ ਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਯਤਨਸ਼ੀਲ ਹੈ : ਵਿਧਾਇਕ ਸਵਨਾ

ਫਾਜ਼ਿਲਕਾ,  25 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ੋ ਕਿ ਕਿਸਾਨਾਂ ਦੀ ਭਲਾਈ ਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਯਤਨਸ਼ੀਲ ਹੈ। ਕਿਸਾਨਾਂ ਨੂੰ ਜਿਥੇ ਫਸਲਾਂ ਦਾ ਸਹੀ ਮੁੱਲ ਦੇਣ ਲਈ ਵੀ ਵਚਨਬਧ ਹੈ ਉਥੇ ਕਿਸਾਨਾਂ ਨੂੰ ਫਸਲ ਵੇਚਣ ਨੂੰ ਲੈ ਕੇ ਕਿਸੇ ਕਿਸਮ ਦੀ ਮੁਸ਼ਕਲ ਨਾ ਪੇਸ਼ ਆਵੇ ਇਸ ਲਈ ਵੀ ਪੂਰਜੋਰ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ 80 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਪੱਕਾ ਚਿਸ਼ਤੀ ਦੇ ਕੱਚੇ ਖਰੀਦ ਖੇਂਦਰ ਨੂੰ ਪੱਕਾ ਕਰਨ ਦਾ ਨੀਹ ਪੱਥਰ ਰੱਖਿਆ ਗਿਆ।ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਦੱਸਿਆ ਕਿ ਪਿੰਡ ਪੱਕਾ ਚਿਸ਼ਤੀ ਵਿਖੇ 4 ਏਕੜ ਵਿਚ ਬਣਿਆ ਖਰੀਦ ਕੇਂਦਰ ਜ਼ੋ ਕਿ ਕੱਚਾ ਸੀ ਜਿਸ ਨਾਲ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਖਰੀਦ ਕੇਂਦਰ ਨੁੰ ਪੱਕਾ ਕਰਨ ਦਾ ਨੀਹ ਪੱਥਰ ਰੱਖਿਆ ਗਿਆ ਜਿਸ ਵਿਚ 2 ਫੜ ਅਤੇ 1 ਸਟੀਲ ਕਵਰ ਸ਼ੈਡ ਬਣਾਇਆ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਖਰੀਦ ਕੇਂਦਰ ਵਿਖੇ ਆਉਣ *ਤੇ ਫਸਲ ਦੀ ਵੇਚ ਸਮੇਂ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਨਾਲ—ਨਾਲ ਆਲੇ—ਦੁਆਲੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਅਸਾਨੀ ਹੋਵੇਗੀ।