ਪੰਜਾਬ ਸਰਕਾਰ ਦਾ ਜਨ ਸੇਵਾ ਦਾ ਵੱਡਾ ਉਪਰਾਲਾ : ਗੁਰਮੀਤ ਸਿੰਘ ਖੁੱਡੀਆਂ

  • ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੇਤੀਬਾੜੀ ਮੰਤਰੀ ਨੇ ਬੱਸ ਰਵਾਨਾ ਕੀਤੀ

ਲੰਬੀ, 14 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਿਲਿਆਂ ਵਾਲੀ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਿਆਮ ਧਾਮ ਲਈ ਬੱਸ ਨੂੰ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਬੱਸ ਵਿਚ 43 ਯਾਤਰੀ ਧਾਰਮਿਕ ਯਾਤਰਾ ਲਈ ਗਏ ਹਨ। ਇਸ ਮੌਕੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਜਨ ਸੇਵਾ ਦਾ ਇਹ ਬਹੁਤ ਹੀ ਸਾਰਥਕ ਉਪਰਾਲਾ ਹੈ ਜਿਸ ਰਾਹੀਂ ਲੋਕ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਯੋਜਨਾ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ, ਉਨ੍ਹਾਂ ਦੀਆਂ ਜਰੂਰਤਾਂ ਦਾ ਖਿਆਲ ਕਰਕੇ ਬਣਾਉਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਲਈ ਬਹੁਤ ਹੀ ਵੱਧੀਆਂ ਬੱਸਾਂ ਯਾਤਰਾ ਤੇ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਸਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਯਾਤਰੀਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਯਾਤਰੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਸਰਕਾਰ ਨੇ ਇਕ ਵੱਡਾ ਉਪਰਾਲਾ ਕੀਤਾ ਹੈ ਜੋ ਉਹ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਪਾ ਰਹੇ ਹਨ।