ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਸਕੂਲਾਂ ਦੀ ਕੀਤੀ ਗਈ ਚੈਕਿੰਗ

ਫਰੀਦਕੋਟ 22 ਦਸੰਬਰ : ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮਿਤੀ 22-12-2023 ਨੂੰ ਜ਼ਿਲ੍ਹਾ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸਰਕਾਰੀ ਪ੍ਰਾਇਮਰੀ ਸੀਨੀਅਰ ਸਕੂਲ ਵਾੜਾ ਦਰਾਕਾ, ਸਰਕਾਰੀ ਪ੍ਰਾਇਮਰੀ ਸੀਨੀਅਰ ਸਕੂਲ ਨਾੜਾ, ਸਰਕਾਰੀ ਮਿਡਲ ਸੀਨੀਅਰ ਸਕੂਲ ਠਾੜਾ, ਸਰਕਾਰੀ ਪ੍ਰਾਇਮਰੀ ਸਕੂਲ ਰੋੜਾਂ ਵਾਲਾ, ਸਰਕਾਰੀ ਮਿਡਲ ਸਕੂਲ ਹੋਤਾ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਆਂਗਣਵਾੜੀ ਸੈਂਟਰ ਵਾੜਾ ਦਰਾਕਾ 222,223,224,225, ਆਂਗਣਵਾੜੀ ਸੈਂਟਰ ਠਾੜਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ ਦਾ ਦੌਰਾ ਕੀਤਾ ਗਿਆ। ਸਕੂਲ ਵਿੱਚ ਬੱਚਿਆ ਨੂੰ ਮਿਡ ਡੇ ਮੀਲ ਖਵਾਉਣ ਲਈ ਵਰਤੇ ਜਾਣ ਬਰਤਨ ਚੰਗੀ ਤਰ੍ਹਾਂ ਸਾਫ ਨਹੀਂ ਕੀਤੇ ਹੋਏ ਸਨ। ਸਕੂਲ ਵਿੱਚ ਸਾਫ਼ ਸਫਾਈ ਦਾ ਵੀ ਪ੍ਰਬੰਧ ਠੀਕ ਨਹੀਂ ਸੀ। ਜਿਸਦੇ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਖਾਮੀਆਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ। ਬਾਕੀ ਸਕੂਲਾਂ ਵਿੱਚ ਬੱਚਿਆ ਨੂੰ ਮਿਡ ਡੇ ਮੀਲ ਠੀਕ ਤਰੀਕੇ ਨਾਲ ਦਿੱਤਾ ਜਾ ਰਿਹਾ ਸੀ। ਇਸ ਤੋਂ ਉਪਰੰਤ ਆਂਗਣਵਾੜੀ ਸੈਂਟਰ ਠਾੜਾ ਦਾ ਦੌਰਾ ਕੀਤਾ ਗਿਆ। ਆਂਗਣਵਾੜੀ ਵਰਕਰ ਵਲੋਂ ਲਾਭਪਾਤਰੀਆ ਨੂੰ ਸਮਾਨ ਵੰਡਿਆ ਨਹੀ ਗਿਆ ਸੀ। ਜਿਸਦੇ ਸਬੰਧ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਸਬੰਧਤ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਲਾਭਪਾਤਰੀਆਂ ਨੂੰ ਸਮਾਨ ਦਿੱਤਾ ਜਾਵੇ। ਇਸ ਤੋਂ ਉਪਰੰਤ ਰਾਸਨ ਡਿਪੂ ਚੇਤ ਸਿੰਘ ਵਾਲਾ, ਸੁੱਖਣ ਵਾਲਾ, ਭਾਣਾ ਵਿਖੇ ਚੈਕਿੰਗ ਕੀਤੀ ਗਈ ਡਿਪੂ ਤੇ ਜਾਗਰੂਕਤਾ ਬੈਨਰ ਅਤੇ ਸ਼ਿਕਾਇਤ ਬਾਕਸ ਨਹੀਂ ਲੱਗੇ ਹੋਏ ਸਨ। ਜਿਸਦੇ ਸਬੰਧੀ ਜਿਲਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕਿ ਬੈਨਰ ਅਤੇ ਸ਼ਿਕਾਇਤ ਬਾਕਸ ਲਗਵਾਏ ਜਾਣ। ਚੈਕਿੰਗ ਦੌਰਾਨ ਮੈਂਬਰ ਸਾਹਿਬਾਨ ਵਲੋਂ ਮੌਕੇ ਤੇ ਮੌਜੂਦ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾ ਸਬੰਧੀ ਆਪਣੀ ਸ਼ਿਕਾਇਤ, ਉਹ ਜਿਲ੍ਹੇ ਦੇ ਵਧੀਕ ਡਿਪਟੀ ਕਮਿਸਰ(ਵਿਕਾਸ) ਕੋਲ ਦਰਜ ਕਰਵਾ ਸਕਦੇ ਹਨ। ਉਪਰੋਕਤ ਸਥਾਨਾ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।