ਪੰਜਾਬ ਦਾ 5600 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਕੇਂਦਰ ਸਰਕਾਰ ਜਲਦ ਕਰੇ ਜਾਰੀ : ਸੰਧਵਾਂ 

  • ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪੋ੍ਰਗਰਾਮ ਦੌਰਾਨ ਅਧਿਕਾਰੀਆਂ ਨੂੰ ਕੀਤੀਆਂ ਹਦਾਇਤਾਂ

ਕੋਟਕਪੂਰਾ, 25 ਸਤੰਬਰ : ਜੇਕਰ ਕੇਂਦਰ ਸਰਕਾਰ ਪੰਜਾਬ ਦਾ ਬਣਦਾ ਹੱਕ ਅਰਥਾਤ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਦੀ 5600 ਕਰੋੜ ਰੁਪਏ ਦੀ ਰਕਮ ਜਾਰੀ ਨਹੀਂ ਕਰਦੀ ਤਾਂ ਪੰਜਾਬ ਦੇ 13 ਹਜਾਰ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ, ਜਿਸ ਦਾ ਖਮਿਆਜਾ ਭਾਰਤੀ ਜਨਤਾ ਪਾਰਟੀ ਨੂੰ ਲੋਕ ਕਚਹਿਰੀ ਵਿੱਚ ਭੁਗਤਣਾ ਪਵੇਗਾ। ਸਥਾਨਕ ਬੀ.ਡੀ.ਪੀ.ਓ. ਦਫਤਰ ਵਿੱਚ ‘ਲੋਕ ਮਿਲਣੀ ਪ੍ਰੋਗਰਾਮ’ ਦੌਰਾਨ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੀ 26 ਸਤੰਬਰ ਦੀ ਅੰਮਿ੍ਰਤਸਰ ਫੇਰੀ ਮੌਕੇ ਜਾਂ ਉਸ ਤੋਂ ਪਹਿਲਾਂ ਉਕਤ ਰਕਮ ਜਾਰੀ ਕਰਨ ਦੇ ਪ੍ਰਬੰਧ ਕਰਨੇ ਚਾਹੀਦੇ ਹਨ।