ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 8 ਲੱਖ 42 ਹਜ਼ਾਰ 354 ਮੀਟ੍ਰਿਕ ਟਨ ਕਣਕ ਦੀ ਖਰੀਦ

ਸੰਗਰੂਰ, 30 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੁਲ 8 ਲੱਖ 42 ਹਜ਼ਾਰ 354 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜੋ ਕਿ ਸਾਰੀ ਹੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਖ਼ਰੀਦ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 2 ਲੱਖ 91 ਹਜ਼ਾਰ 964, ਮਾਰਕਫੈੱਡ ਵੱਲੋਂ 2 ਲੱਖ 14 ਹਜ਼ਾਰ 8, ਪਨਸਪ ਵੱਲੋਂ 1 ਲੱਖ 56 ਹਜ਼ਾਰ 797, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 75 ਹਜ਼ਾਰ 548 ਮੀਟ੍ਰਿਕ ਟਨ ਕਣਕ ਖਰੀਦ ਕੀਤੀ ਗਈ ਹੈ ਜਦੋਂ ਕਿ ਪ੍ਰਾਈਵੇਟ ਵਪਾਰੀਆਂ ਵੱਲੋਂ 1 ਲੱਖ 4 ਹਜ਼ਾਰ 347 ਮੀਟ੍ਰਿਕ ਟਨ ਕਣਕ ਖਰੀਦੀ ਗਈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਵਿੱਚ ਪਨਗਰੇਨ ਮੋਹਰੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਫਸਲ ਦੀ 1541.08 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 6 ਲੱਖ 54 ਹਜ਼ਾਰ 454 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।