ਰਾਹੁਲ ਗਾਂਧੀ ਬੀਜੇਪੀ ਨੂੰ ਜਵਾਬ ਦੇਣ ਲਈ ਗੁਜਰਾਤ 'ਚ ਭਾਰਤ ਜੋੜੋ ਯਾਤਰਾ ਦਾ ਦੂਜਾ ਪੜਾਅ ਕੱਢਣਗੇ : ਐੱਮ ਪੀ ਬਿੱਟੂ

ਲੁਧਿਆਣਾ 26 ਮਾਰਚ : ਸੱਤਾ ਦੀ ਦੁਰਵਰਤੋਂ ਕਰਕੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਖਤਮ ਕਰਨ ਵਾਲੀ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪਾਰਟੀ ਹੁਣ ਗੁਜਰਾਤ ਵਿੱਚ ਭਾਰਤ ਜੋੜੋ ਯਾਤਰਾ ਕੱਢੇਗੀ, ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ, ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਭਾਰਤ ਦੌਰੇ ਦੇ ਪਹਿਲੇ ਪੜਾਅ ਤੋਂ ਭਾਜਪਾ ਘਬਰਾ ਗਈ ਹੈ।  ਇਸ ਦੇ ਨਾਲ ਹੀ ਉਨ੍ਹਾਂ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਬਾਰੇ ਸੂਬਾ ਸਰਕਾਰ ਦੀ ਕਾਰਵਾਈ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਸੰਸਦ ਮੈਂਬਰ ਬਿੱਟੂ ਅੱਜ ਲੁਧਿਆਣਾ ਵਿਖੇ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਵੱਲੋਂ ਕਰਵਾਏ ਗਏ ਸੱਤਿਆਗ੍ਰਹਿ ਵਿੱਚ ਸ਼ਮੂਲੀਅਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।  ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਬਾਰੇ ਪੰਜਾਬ ਪੁਲਸ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।