ਰਾਜਾ ਵੜਿੰਗ ਤੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਨੇ ਫਤਹਿਗੜ੍ਹ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਫਤਹਿਗੜ੍ਹ ਸਾਹਿਬ, 12 ਜੁਲਾਈ : ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪਾਰਲੀਮੈਂਟ ਮੈਂਬਰ ਡਾ.ਅਮਰ ਸਿੰਘ, ਜਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵਿਸ਼ਵਕਰਮਾ ਕਾਲੋਨੀ ਸਰਹਿੰਦ ਫਤਹਿਗੜ੍ਹ ਸਾਹਿਬ ਤੇ ਬਲਾਕ ਖੇੜਾ ਦੇ ਪਿੰਡ ਦੁਭਾਲੀ ਵਿਖੇ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾ ਸੁਣੀਆ। ਇਸ ਮੌਕੇ ਗੱਲਬਾਤ ਕਰਦਿਆ ਪੰਜਾਬ ਕਾਂਗਰਸ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ  ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਦੇ ਹਾਲਾਤ ਵੇਖ ਰਿਹਾ ਹਾਂ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਾ ਰਹੀ। ਇਲਾਕਿਆਂ ਵਿੱਚ ਲੋਕਾਂ ਨੂੰ  ਬੁਨਿਆਦੀ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਹਿੰਦ-ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਿੰਡ ਵਿਸ਼ਕਰਮਾ ਕਾਲੋਨੀ ਵਿਖੇ ਘਰਾਂ ਵਿੱਚ ਕਰੀਬ 6 ਫੁੱਟ ਪਾਣੀ ਆ ਗਿਆ ਸੀ। ਅਜੇ ਤੱਕ ਇਹ ਲੋਕ ਸਰਕਾਰੀ ਸਹਾਇਤਾ ਦੀ ਉਡੀਕ ਕਰ ਰਹੇ ਹਨ। ਲੋਕ ਰੋ ਰਹੇ ਹਨ ਅਤੇ ਸਰਕਾਰ ਟਵੀਟ ਕਰ ਕੇ ਕਹਿ ਰਹੀ ਹੈ ਕਿ ਸਭ ਠੀਕ ਹੈ।ਉਨਾ ਨੇ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਹੈਲਪ ਡੇਸਕ ਸਥਾਪਿਤ ਕਰਕੇ ਇਸ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਬਾਂਹ ਫੜੇ।ਉਨਾਂ ਨੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਵਾਉਣ ਦਾ ਭਰੋਸਾ ਦਿੱਤਾ। ਕਾਂਗਰਸ ਪਾਰਟੀ ਇਸ ਮੁਸ਼ਕਿਲ ਘੜੀ ਵਿੱਚ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਡਾ.ਅਮਰ ਸਿੰਘ ਨੇ ਕਿਹਾ ਕਿ ਉਨਾਂ ਵੱਲੋਂ ਪੂਰੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਅੱਜ ਬਲਾਕ ਖੇੜਾ ਦੇ ਪਿੰਡ ਦੁਭਾਲੀ ਦਾ ਦੌਰਾ ਕੀਤਾ ਉਸ ਤੋ ਬਾਅਦ ਵਿਸ਼ਵਕਰਮਾ ਕਾਲੋਨੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕਰਦਿਆ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।ਉਨਾਂ ਨੇ ਕਿਹਾ ਭਾਰੀ ਬਾਰਸ਼ ਕਾਰਨ ਵਿਸ਼ਵਕਰਮਾ ਕਾਲੋਨੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਲੋਕਾ ਦੇ ਘਰਾ ਵਿੱਚ ਕਾਫੀ ਪਾਣੀ ਭਰ ਗਿਆ ਸੀ ਅਤੇ ਅਜੇ ਵੀ ਘਰਾ ਦੇ ਆਲੇ-ਦੁਆਲੇ ਪਾਣੀ ਖੜਾ ਹੈ ਜਿਸ ਕਾਰਨ ਲੋਕਾਂ ਨੂੰ ਭਿਆਨਕ ਬਿਮਾਰੀਆਂ ਲੱਗਣ ਦਾ ਵੀ ਡਰ ਹੈ ਅਤੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਬਹੁਤ ਮੁਸ਼ਕਿਲ ਹੋਇਆ ਪਿਆ। ਉਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਹੁਣ ਵੀ  ਫਸਲਾ ਵਿੱਚ ਕਾਫੀ ਪਾਣੀ ਖੜਾ ਹੈ ਜਿਸ ਕਾਰਨ ਕਿਸਾਨਾ ਦੀਆ ਫਸਲਾ ਦਾ ਵੀ ਕਾਫੀ ਨੁਕਸਾਨ ਹੋਇਆ ਹੈ।ਉਨਾ ਕਿਹਾ ਕਿ ਇਲਾਕੇ ਦਾ ਦੌਰਾ ਕਰਨ ਤੋਂ ਬਾਅਦ ਉਨਾਂ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਲੋਕਾ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਜਾਵੇਗੀ ਤੇ ਉਨਾਂ ਵੱਲੋਂ ਖੁਦ ਵੀ ਜਿੰਨੀ ਵੱਧ ਤੋ ਵੱਧ ਲੋਕਾਂ ਦੀ ਮਦਦ ਕਿਤੇ ਜਾਵੇ ਉਹ ਕੀਤੀ ਜਾਵੇਗੀ। ਇਸ ਮੌਕੇ,ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ,ਚੇਅਰਮੈਨ ਓ.ਬੀ.ਸੀ ਸੈੱਲ ਤੇ ਕੌਂਸਲਰ ਗੁਲਸ਼ਨ ਰਾਏ ਬੋਬੀ,ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ,ਬਲਾਕ ਪ੍ਰਧਾਨ ਓਕਾਰ ਸਿੰਘ ਲਾਲ ਜੀ, ਚੇਅਰਮੈਨ ਪੰਚਾਇਤੀ ਰਾਜ ਸੰਗਠਨ ਤੇ ਸਰਪੰਚ ਦਵਿੰਦਰ ਸਿੰਘ ਜੱਲਾ,ਰਣਜੀਤ ਸਿੰਘ ਤਰਖਾਣ ਮਾਜਰਾ,ਜਿਲਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,ਸਾਬਕਾ ਜਿਲਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ,ਜਿਲਾ ਮੀਤ ਪ੍ਰਧਾਨ ਤੇ ਕੌਂਸਲਰ ਚਰਨਜੀਵ ਚੰਨਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ।