ਦੇਸ਼ ਲਈ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁੱਖ ਟੀਚਾ : ਵਿਧਾਇਕ ਭੋਲਾ 

  • ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦ ਦਿਹਾੜੇ ਮੌਕੇ ਸਹੀਦਾਂ ਨੂੰ ਕੀਤਾ ਨਮਨ

ਲੁਧਿਆਣਾ, 23 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ  ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ  ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ  ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਪਿਛਲੀਆਂ ਸਰਕਾਰਾਂ ਭੁੱਲ ਚੁੱਕੀਆਂ ਸਨ  ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਤੋਂ ਪਹਿਲਾਂ ਸ਼ਹੀਦਾਂ ਦੀ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕੇ ਸੂਬਾ ਵਾਸੀਆਂ ਦੀ ਸੇਵਾ ਲਈ ਸੌਂਹ ਖਾਧੀ ਅਤੇ ਕਿਹਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਭ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਕੇ ਜੇਲ੍ਹਾ ਵਿੱਚ ਸੁੱਟ ਰਹੀ ਹੈ ਉਥੇ ਹੀ ਦੂਜੇ ਪਾਸੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਨੇ ਦੇਸ਼ ਦੀ ਖਾਤਰ ਅੰਗਰੇਜ਼ ਹਕੂਮਤ  ਦਾ ਡੱਟ ਕੇ ਮੁਕਾਬਲਾ ਕਰਦੇ ਹੋਏ ਦੇਸ਼ ਲਈ ਸ਼ਹਾਦਤ ਦਿੱਤੀ ਜਿਸ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ ਤੇ ਹਮੇਸ਼ਾ ਰਿਣੀ ਰਹਿਣਗੇ। ਇਸ ਮੌਕੇ ਆਪ ਆਗੂ ਜਸਵਿੰਦਰ ਸੰਧੂ, ਮੈਡਮ ਇੰਦਰਜੀਤ ਕੌਰ, ਚੌਧਰੀ ਚਮਨ ਲਾਲ , ਰਵਿੰਦਰ ਸਿੰਘ ਰਾਜੂ, ਬੱਬਲੂ ਸ਼ਰਮਾ, ਸੁਰਿੰਦਰ ਮਦਾਨ , ਧਰਮਿੰਦਰ ਫੌਜੀ , ਇੰਦਰਪ੍ਰੀਤ ਮਿੰਕੁ, ਕਮਲਜੀਤ ਮਿਗਲਾਨੀ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਹਰਸ਼ਰਣ, ਅਮਰਜੀਤ ਸਿੰਘ, ਅਸ਼ਵਨੀ ਸ਼ਰਮਾ ਗੋਬੀ, ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ ।