ਝੋਨੇ ਦੀ ਸਿੱਧੀ ਬਿਜਾਈ ਲਈ ਰਜਿਸਟੇ੍ਰਸ਼ਨ ਕਰਵਾਉਣੀ ਲਾਜ਼ਮੀ : ਮੁੱਖ ਖੇਤੀਬਾੜੀ ਅਫਸਰ

  • 22 ਮਈ ਤੋਂ 25 ਜੂਨ 2023 ਤੱਕ ਕੀਤੀ ਜਾ ਸਕਦੀ ਹੈ ਰਜਿਸਟੇ੍ਰਸ਼ਨ
  • ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ 

ਫਤਹਿਗੜ੍ਹ ਸਾਹਿਬ, 30 ਮਈ : ਸ੍ਰੀ ਕੁਲਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਫਤਿਹਗੜ੍ਹ ਸਾਹਿਬ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ/ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਝੋਨੇ  ਦੀ ਸਿੱਧੀ ਬਿਜਾਈ ਤੋਂ 1500 ਰੁਪਏ ਦਾ ਲਾਭ ਲੈਣ ਲਈ agrimachinerypb.com ਤੇ ਰਜਿਸਟੇ੍ਰਸ਼ਨ ਕਰਵਾਉਣੀ ਲਾਜ਼ਮੀ ਹੈ। ਇਹ ਰਜਿਸਟੇ੍ਰਸ਼ਨ 22 ਮਈ ਤੋਂ 25 ਜੂਨ, 2023 ਤੱਕ ਕੀਤੀ ਜਾ ਸਕਦੀ ਹੈ। ਧਰਤੀ ਹੇਠਲੇ ਪਾਣੀ ਦੇ ਗਿਰਦੇ ਪੱਧਰ ਨੂੰ ਸੰਭਾਲਣ ਲਈ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦੇ ਮੰਤਵ ਨੂੰ ਪੂਰਾ ਕਰਨ ਲਈ ਸਮੂਹ ਬਲਾਕਾਂ ਵਿੱਚ ਬਲਾਕ ਅਤੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 30 ਮਈ ਨੂੰ ਪਿੰਡ ਆਦਮਪੁਰ ਬਲਾਕ ਸਰਹਿੰਦ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ  ਦਾ ਇੱਕੋ ਇੱਕ ਮੰਤਵ ਪਾਣੀ ਸੰਜਮ ਨਾਲ ਵਰਤ ਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਅਤੇ ਆਉਣ  ਵਾਲੀਆਂ ਪੀੜੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਉਣਾ ਹੈ।ਸ੍ਰੀ ਜਤਿੰੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਨੇ ਮਿੱਟੀ ਅਤੇ ਪਾਣੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਬਣਾਉਣ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦਾ ਬੀਜ ਸੋਧ ਕੇ ਬੀਜਣ ਅਤੇ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਿਸ਼ ਅਨੁਸਾਰ ਸਹੀ ਮਿਕਦਾਰ ਵਿੱਚ ਖਾਦਾਂ ਪਾਉਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ ਅਤੇ ਲੋੜ ਅਨੁਸਾਰ ਖਾਦਾਂ ਪਾਉਣ ਬਾਰੇ ਵਿਸਥਾਰ—ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਅਧੀਨ ਚੱਲ ਰਹੀਆਂ ਵੱਖ—ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣ ਦੀ ਅਪੀਲ ਕੀਤੀ ।