ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ  31 ਅਗਸਤ 2023 ਤੱਕ ਕੀਤਾ ਜਾ ਸਕਦਾ ਰਜਿਸਟ੍ਰੇਸ਼ਨ

ਫਾਜਿਲਕਾ 17 ਅਗਸਤ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਮਾਨਯੋਗ ਭਾਰਤ ਸਰਕਾਰ ਜੀ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (PMRBP)  ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੇਸ਼ਲ ਬੱਚੇ ਜਿਨ੍ਹਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀ ਹੋਵੇ । ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ । ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (PMRBP) ਦੀ ਵੈਬਸਾਈਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ I ਵੇਬਸਾਇਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ  2023 ਤੱਕ ਹੈ I ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਦਿਤਾ ਜਾਂਦਾ ਹੈ, ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਦਿਤੀ ਜਾਂਦੀ ਹੈ ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵਲੋਂ ਜਾਰੀ ਕਿਸੇ ਵੀ ਤਰ੍ਹਾ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ I ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (PMRBP) ਦੀ ਵੈਬਸਾਈਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ, ਡਿਪਟੀ ਕਮਿਸ਼ਨਰ  ਨੇ ਅਪੀਲ ਕੀਤੀ ਹੈ ਕਿ ਇਹ ਪੁਰਸ਼ਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾ ਬੱਚਿਆਂ ਨੂੰ ਇੱਕ ਵਖਰੀ ਪਹਿਚਾਨ ਮਿਲ ਸਕੇ I ਵਧੇਰੀ ਜਾਣਕਾਰੀ ਲਈ ਰਿਤੂ ਬਾਲਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਫਾਜ਼ਿਲਕਾ, ਕਮਰਾ ਨੰ 405, ਤੀਜੀ ਮੰਜਿਲ ਮੋਬਾਇਲ ਨੰ 9501008979 ਤੇ ਸੰਪਰਕ ਕੀਤਾ ਜਾ ਸਕਦਾ ਹੈ I