ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ : ਡਾ. ਸੇਨੂ ਦੁੱਗਲ

  • 5137 ਕੁਇੰਟਲ ਚਾਰਾ, 386 ਕੁਇੰਟਲ ਕੈਟਲ ਫੀਡ, 3672 ਤਰਪਾਲਾਂ ਅਤੇ 7451 ਰਾਸ਼ਨ ਕਿੱਟਾਂ ਦੀ ਹੁਣ ਤੱਕ ਕੀਤੀ ਵੰਡ

ਫਾਜਿ਼ਲਕਾ 3 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਫਾਜਿ਼ਲਕਾ ਦੇ ਸਰਹੱਦੀ ਪਿੰਡ ਜੋ ਕਿ ਪਾਣੀ ਦੀ ਮਾਰ ਹੇਠ ਆਏ ਹਨ,  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਦੀ ਸਾਰ ਲੈਂਦਿਆਂ ਲਗਾਤਾਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਮਨੁੱਖਾਂ ਦੇ ਨਾਲ ਨਾਲ ਪਸ਼ੂਆਂ ਦੀ ਮਦਦ ਲਈ ਵੀ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿਚ ਮੌਜੂਦ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਲਗਾਤਾਰ ਪਿੰਡਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਤੇ ਪਿੰਡ ਵਾਸੀਆਂ ਨੂੰ ਲੋੜ ਮੁਤਾਬਕ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਹੁਣ ਤੱਕ 5137 ਕੁਇੰਟਲ ਚਾਰਾ, 386 ਕੁਇੰਟਲ ਕੈਟਲ ਫੀਡ, 3672 ਤਰਪਾਲਾਂ ਅਤੇ 7451 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ  ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਦੀ ਜਾਨ-ਮਾਲ ਲਈ ਪੂਰੀ ਤਰ੍ਹਾਂ ਚਿੰਤਿਤ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ  ਟੀਮਾਂ ਰਾਹਤ ਕੈਂਪਾਂ ਵਿਚ ਮੌਜੂਦ ਹਨ ਤਾਂ ਜੋ ਕਿਸੇ ਵੀ ਸਥਿਤੀ ਵਿਚ ਮੌਕੇ *ਤੇ ਪਹੁੰਚ ਕੇ ਲੋੜ ਅਨੁਸਾਰ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾ ਸਬੰਧੀ ਕਿਸੇ ਵੀ ਸਹਾਇਤਾ ਲਈ 24 ਘੰਟੇ ਚੱਲ ਰਹੇ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ *ਤੇ 01638—262153 *ਤੇ ਸੰਪਰਕ ਕੀਤਾ ਜਾ ਸਕਦਾ ਹੈ।