ਜਲਾਲਦੀਵਾਲ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 18 ਜਨਵਰੀ (ਚਮਕੌਰ ਸਿੰਘ ਦਿੳਲ) : ਨੇੜਲੇ ਪਿੰਡ ਜਲਾਲਦੀਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਪ੍ਰਕਾਸ਼ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਬਾਬਾ ਗੁਰਜੀਤ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬੇਅੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹੀਦੀ ਤੋਂ ਪਹਿਲਾ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਠੰਡੇ ਬੁਰਜ ’ਚ ਵਿੱਚ ਬੜੀਆਂ ਕਠਿਨਾਈਆਂ ਸਹਿ ਕੇ ਦੁੱਧ ਛਕਾਉਣ ਦੀ ਸੇਵਾ ਕੀਤੀ ਸੀ, ਜਿਸ ਤੋਂ ਬਾਅਦ ਪਤਾ ਲੱਗਣ ਤੇ ਵਜ਼ੀਰ ਖਾਂ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕੋਹਲੂ ਵਿੱਚ ਪੀੜ ਦਿੱਤਾ ਸੀ, ਉਨ੍ਹਾਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਨ੍ਹਾਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਇਹ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਸੰਗਤਾਂ ਲਈ ਦੁੱਧ ਦੇ ਲੰਗਰ ਲਗਾਏ ਜਾਂਦੇ ਹਨ। ਇਸ ਮੌਕੇ ਸੰਗਤਾਂ ਲਈ ਦੁੱਧ ਅਤੇ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।  ਇਸ ਮੌਕੇ  ਬੇਅੰਤ ਸਿੰਘ, ਜੁਗਿੰਦਰ ਸਿੰਘ, ਬਲਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਹਰੀ ਸਿੰਘ, ਰੂਪ ਸਿੰਘ, ਕੇਵਲ ਸਿੰਘ, ਕੁਲਦੀਪ ਸਿੰਘ, ਗੁਰਦੇਵ ਸਿੰਘ, ਸਰਬਜੀਤ ਸਿੰਘ, ਰਾਜੂ ਸਿੰਘ, ਨਿਰਮਲ ਸਿੰਘ ਚੀਨਾ, ਗੁਰਨਾਮ ਸਿੰਘ, ਬੂਟਾ ਸਿੰਘ, ਹਰਜੀਤ ਸਿੰਘ, ਹਰਦੇਵ ਸਿੰਘ, ਭੀਮ ਸਿੰਘ, ਜਸਵੀਰ ਸਿੰਘ, ਹਰਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।