ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ।

ਰਾਏਕੋਟ, 13 ਨਵੰਬਰ (ਚਮਕੌਰ ਸਿੰਘ ਦਿਓਲ) : ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਅੱਜ ਰਾਮਗੜ੍ਹੀਆ ਧੀਮਾਨ ਸਭਾ (ਰਜਿ) ਰਾਏਕੋਟ ਵੱਲੋਂ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵਿਖੇ ਇੱਕ ਧਾਰਮਿਕ ਸਮਾਗਮ ਪ੍ਰਧਾਨ ਜੋਗਿੰਦਰ ਸਿੰਘ ਹੂੰਝਣ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਕੁਤਬਾ ਦੇ ਕੀਰਤਨੀ ਜੱਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ’ਚ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ, ਲੋਕਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਿਕਰਮਜੀਤ ਸਿੰਘ ਖਾਲਸਾ, ਰਾਏਕੋਟ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੋਂ ਇਲਾਵਾ ਹੋਰ ਕਈ ਪਤਵੰਤੀਆਂ ਸਖਸ਼ੀਅਤਾਂ ਵਲੋਂ ਸਮਾਗਮ ’ਚ ਆਪਣੀ ਹਾਜ਼ਰੀ ਦਰਜ ਕਰਵਾਈ ਗਈ। ਇਸ ਮੌਕੇ ਬੋਲਦੇ ਹੋਏ ਵਿਧਾਇਕ ਠੇਕੇਦਾਰ ਹਾਕਮ ਸਿੰਘ, ਬਿਕਰਮਜੀਤ ਸਿੰਘ ਖਾਲਸਾ ਅਤੇ ਬਲਵਿੰਦਰ ਸਿੰਘ ਸੰਧੂ ਨੇ ਆਪਣੇ ਸੰਬੋਧਨ ’ਚ ਸਮੂਹ ਹਲਕਾ ਨਿਵਾਸੀਆਂ ਨੂੰ ਬਾਬਾ ਵਿਸ਼ਵਕਰਮਾਂ ਜੀ ਦੇ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਰਾਮਗੜ੍ਹੀਆ ਧੀਮਾਨ ਸਭਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਸਕੱਤਰ ਸੁਖਵਿੰਦਰ ਸਿੰਘ ਬੌਬੀ, ਬਿੰਦਰਜੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਭੱਟੀ, ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਗੁਰਦਾਸ ਮਾਨ, ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ, ਸਾਬਕਾ ਕੌਂਸਲਰ ਨਛੱਤਰ ਸਿੰਘ, ਪਿ੍ਰਤਪਾਲ ਸਿੰਘ ਬਾਘਾ, ਗੁਰਮੇਲ ਸਿੰਘ ਆਂਡਲੂ, ਜਗਦੇਵ ਸਿੰਘ ਤਾਜਪੁਰ, ਰਵਿੰਦਰ ਸਿੰਘ ਰਾਜੂ, ਨੀਰਜ ਕੁਮਾਰ, ਮਾਸਟਰ ਨਰਿੰਦਰ ਸਿੰਘ, ਇੰਦਰਜੀਤ ਸਿੰਘ ਧੰਜਲ, ਪ੍ਰਧਾਨ ਜੋਗਿੰਦਰ ਸਿੰਘ ਹੂੰਝਣ, ਹਰਜਿੰਦਰ ਸਿੰਘ ਜੀਤਾ ਔਲਖ, ਲੱਖਾ ਮੱਲ੍ਹੀ, ਪੱਪੀ ਬੱਤਰਾ, ਮਜ਼ਦੂਰ ਆਗੂ ਗੁਰਦੀਪ ਸਿੰਘ ਕਲਸੀ, ਬਾਬਾ ਸ਼ੇਰ ਸਿੰਘ, ਸ਼ਿਵਤਾਰ ਸਿੰਘ ਬੰਟੀ, ਨੀਰਜ ਕੁਮਾਰ, ਪਰਵਿੰਦਰ ਸਿੰਘ, ਅਮਰਜੀਤ ਸਿੰਘ ਧੰਜਲ,  ਪ੍ਰਕਾਸ਼ ਸਿੰਘ, ਸ਼ਿੰਦਾ ਸਿੰਘ ਮੂਮ,  ਮੀਤ ਸਕੱਤਰ ਨੀਰਜ ਕੁਮਾਰ ਰਿੰਮੀ ਕੁਮਾਰ, ਸੰਨੀ ਵਿਰਦੀ, ਜੱਗਾ ਸਿੰਘ, ਜਸਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਮਰਜੀਤ ਸਿੰਘ, ਮਨਵੀਰ ਸਿੰਘ, ਦਮਨ ਹੂੰਝਣ, ਪ੍ਰਭਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।