ਸੈਕਰਡ ਹਾਰਟ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ 

ਰਾਏਕੋਟ, 27 ਜਨਵਰੀ :  ਸੈਕਰਡ ਹਾਰਟ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ, ਰਾਏਕੋਟ ਵਿਖੇ ਗਣਤੰਤਰ ਦਿਵਸ ਦੇਸ਼ ਭਗਤੀ ਦੇ ਗੀਤ ਗਾ ਕੇ ਮਨਾਇਆ ਗਿਆ ਇਹ ਸਮਾਗਮ ਸਕੂਲ ਡਾਇਰੈਕਟਰ ਫਾਦਰ ਵਰਗਸ ਕਚਾਪਿਲੀ ਅਤੇ ਪ੍ਰਿੰਸੀਪਲ ਸਿਸਟਰ ਰਚਨਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਕਰਵਾਏ ਰੰਗਾਂ ਰੰਗ ਪ੍ਰੋਗਰਾਮ ਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਨ੍ਹਾਂ ਨੇ ਜਿੱਥੇ ਦੇਸ਼ ਭਗਤੀ ਦੇ ਗੀਤ ਗਾਏ, ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਸ਼ਹੀਦਾਂ ਨੂੰ ਯਾਦ ਕੀਤਾ।ਇਸ ਮੌਕੇ ਪੁੱਜੇ ਮੁੱਖ ਮਹਿਮਾਨ ਫਾਦਰ ਵਿਲਸਨ ਪੀਟਰ ਵੱਲੋਂ ਦੇਸ਼ ਦਾ ਝੰਡਾ ਲਹਿਰਾਇਆ ਗਿਆ ਅਤੇ ਬੱਚਿਆਂ ਨੂੰ ਦੇਸ਼ ਦੀ ਬੇਹਤਰੀ ਲਈ ਹਮੇਸ਼ਾਂ ਅੱਗੇ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਫਾਦਰ ਵਰਗਸ ਕਚਾਪਿਲੀ ਅਤੇ ਪ੍ਰਿੰਸੀਪਲ ਸਿਸਟਰ ਰਚਨਾ ,ਵਾਈਸ ਪ੍ਰਿੰਸੀਪਲ ਸਿਸਟਰ ਕੇਰਲ, ਸਮੂਹ ਟੀਚਿੰਗ ਅਤੇ ਗਰਾਊਂਡ ਸਟਾਫ ਆਦਿ ਵੀ ਹਾਜ਼ਰ ਸਨ।