ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਆਂਡਲੂ ਦਾ ਨਤੀਜਾ ਰਿਹਾ ਸ਼ਾਨਦਾਰ

ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਸੀ.ਬੀ.ਐਸ.ਈ ਬੋਰਡ ਵਲੋਂ ਬੀਤੇ ਦਿਨ ਐਲਾਨੇ ਗਏ ਮੈਟ੍ਰਿਕ ਦੇ ਨਤੀਜ਼ਿਆਂ ਵਿੱਚ ਕਰੀਬੀ ਪਿੰਡ ਆਂਡਲੂ ਦੇ ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ਰੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰਾਂ ਸੌ ਫੀਸਦੀ ਰਿਹਾ ਹੈ ਅਤੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਬਿਪਨਜੋਤ ਕੌਰ ਜੰਡ ਨੇ 94% ਅੰਕ ਲੈ ਕੇ ਸਕੂਲ ਵਿੱਚ ਪਹਿਲਾ, ਜਸ਼ਨਪ੍ਰੀਤ ਕੌਰ ਬੜੂੰਦੀ ਨੇ 89% ਨੰਬਰ ਲੈ ਕੇ ਦੂਜਾ ਅਤੇ ਅਨਮੋਲਪ੍ਰੀਤ ਕੌਰ ਨੇ 84% ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਲਈ ਉਨ੍ਹਾਂ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਮੁਬਾਰਕਬਾਦ ਦਿੱਤੀ ਅਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੇ ਹੋਰ ਕਈ ਸਟਾਫ ਮੈਂਬਰ ਵੀ ਮੌਜ਼ੂਦ ਸਨ।