ਆਰ.ਟੀ.ਏ ਲੁਧਿਆਣਾ ਵੱਲੋਂ ਵਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਦੀ ਹਦੂਦ ਦੇ ਅੰਦਰ ਅਚਾਨਕ ਚੈਕਿੰਗ ਕੀਤੀ ਗਈ ਚੈਕਿੰਗ ਦੌਰਾਨ 8 ਵੱਖ-ਵੱਖ ਗੱਡੀਆਂ ਦੇ ਕੀਤੇ ਗਏ ਚਲਾਨ ਅਤੇ ਇੰਮਪਾਉਂਡ।

ਲੁਧਿਆਣਾ, 31 ਅਗਸਤ : ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਜਲੰਧਰ ਬਾਏਪਾਸ ਦੀਆਂ ਸੜਕਾਂ ਤੇ ਅਚਾਣਕ ਚੈਕਿੰਗ ਦੌਰਾਨ 03 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 05 ਗੱਡੀਆਂ ਦੇ ਚਲਾਨ ਕੀਤੇ, ਜ਼ਿਨਾਂ ਵਿੱਚੋਂ 01 ਟਾਟਾ 407 , 01 ਟਰੱਕ ਅਤੇ 01 ਕੈਂਟਰ ਬਿਨਾਂ ਦਸਤਾਵੇਜ਼ਾਂ, ਪ੍ਰੈਸ਼ਰ ਹਾਰਨ ਬਿਨਾਂ ਟੈਕਸ, ਓਵਰਲੋਡ ਅਤੇ ਹੋਰ ਕਈ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਦੇ ਪਾਏ ਜਿਨਾਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ।ਇਹਨਾਂ ਤੋਂ ਇਲਾਵਾ 03 ਬਸਾਂ ਅਤੇ 02 ਟਿੱਪਰ ਓਵਰਲੋਡ ਅਤੇ ਕਾਗਜ਼ ਪੂਰੇ ਨਾ ਹੋਣ ਕਰਕੇ ਚਲਾਨ ਕੀਤਾ ਗਿਆ। ਆਰ.ਟੀ.ਏ. ਸਕੱਤਰ ਲੁਧਿਆਣਾ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿੰਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ।ਜੋ ਕਿ ਚਿੰਤਾ ਦਾ ਵਿਸ਼ੇ ਹੈ। ਇਸਲਈ ਸਕੱਤਰ ਆਰ.ਟੀ.ਏ ਵੱਲੋਂ ਫੇਰ ਇਹ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ,ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ, ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ । ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਐਚ.ਐਸ.ਆਰ.ਪੀ ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਏਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।