ਸ.ਮੇਵਾ ਸਿੰਘ ਡੀ.ਈ.ਓ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਕੀਤੀ ਅਚਨਚੇਤ ਚੈਕਿੰਗ

  • ਮਿਸ਼ਨ ਸਮਰੱਥ ਅਤੇ ਮਿਸ਼ਨ 100% ਸਬੰਧੀ ਕੀਤੀ ਵਿਚਾਰ ਚਰਚਾ

ਫਰੀਦਕੋਟ 05 ਜਨਵਰੀ : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਕੂਲਾਂ ਵਿੱਚ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲਾ ਸਿੱਖਿਆ ਅਫਸਰ (ਸੀਨੀ.ਸੈਕੰ) ਸ.ਮੇਵਾ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਅਚਨਚੇਤ ਚੈਕਿੰਗ ਕੀਤੀ । ਚੈਕਿੰਗ ਦੌਰਾਨ ਸਮੂਹ ਸਟਾਫ ਹਾਜਰ ਪਾਇਆ ਗਿਆ। ਇਸ ਦੌਰਾਨ ਉਹ ਸਕੂਲ ਦੀਆਂ ਵੱਖ ਵੱਖ ਕਲਾਸਾਂ ਵਿੱਚ ਜਾ ਕੇ ਅਧਿਆਪਕਾਂ ਅਤੇ ਬੱਚਿਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਮਿਸ਼ਨ ਸਮਰੱਥ ਅਤੇ ਮਿਸ਼ਨ 100% ਸਬੰਧੀ ਵਿਚਾਰ ਚਰਚਾ ਕੀਤੀ ਅਤੇ ਬੱਚਿਆ ਨੂੰ ਪੜ੍ਹਾਈ ਦੇ ਨਾਲ ਨਾਲ ਚੰਗੀਆ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਉਹਨਾਂ ਦੇ ਭਵਿੱਖ ਬਾਰੇ ਵੀ ਗੱਲਬਾਤ ਕੀਤੀ ਤਾਂ ਜੋ ਬਾਰ੍ਹਵੀਂ ਤੋਂ ਬਾਅਦ ਵਿਦਿਆਰਥੀ ਜੇ.ਈ.ਈ ਅਤੇ ਐਨ.ਈ.ਈ.ਟੀ ਵਰਗੇ ਟੈਸਟ ਕਲੀਅਰ ਕਰਕੇ ਆਉਣ ਵਾਲੇ ਭਵਿੱਖ ਵਿੱਚ ਚੰਗੇ ਰੁਤਬੇ ਹਾਸਲ ਕਰ ਸਕਣ। ਸਕੂਲ ਦੇ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਕੂਲ ਵਿੱਚ ਲਗਭਗ 1650 ਵਿਦਿਆਰਥਣਾਂ ਪੜ੍ਹ ਰਹੀਆਂ ਹਨ। ਇਸ ਮੌਕੇ  ਤੇਜਿੰਦਰ ਸਿੰਘ ਬਲਾਕ ਨੋਡਲ ਅਫਸਰ ਕੋਟਕਪੂਰਾ ਹਾਜਰ ਸਨ।