ਸਖੀ ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਕੈਂਪ


ਬਰਨਾਲਾ, 23 ਅਗਸਤ : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਮਨਾਲ ਜ਼ਿਲ੍ਹਾ ਬਰਨਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਕੇਸ ਵਰਕਰ ਜਸਬੀਰ ਕੌਰ ਅਤੇ ਆਈ.ਟੀ ਸਟਾਫ਼ ਜਸਪਾਲ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ ,ਭਾਵਨਾਤਮਕ ਅਤੇ ਹਿੰਸਾ ਸ਼ੋਸਣ ਦੀਆ ਸ਼ਿਕਾਰ ਹਨ, ਆਦਿ ਨੂੰ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ ਤੇ ਹੋਰ ਸੈਂਟਰ ਸੁਵਿਧਾਵਾਂ ਵੀ ਦਿੱਤੀਆ ਜਾਂਦੀਆਂ ਹਨ। ਉਹਨਾਂ ਨੇ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ । ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੋਮੈਨ ਹੈਲਪ ਲਾਈਨ ਨੰ. 181, 112 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।