ਪਿੰਡ ਆਂਡਲੂ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਬੂਟੇ ਲਗਾਏ ਗਏ।

ਰਾਏਕੋਟ  ( ਜੱਗਾ ) : ਨੇੜਲੇ ਪਿੰਡ ਆਂਡਲੂ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਆਂਡਲੂ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ 400 ਕਰੀਬ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਅਤੇ ਡਾਇਰੈਕਟਰ ਰਾਜਦੀਪ ਸਿੰਘ ਆਂਡਲੂ ਨੇ ਦੱਸਿਆ ਕਿ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਖੇਡ ਗਰਾਂਊੰਡ, ਸਕੂਲ ਸਮੇਤ ਵੱਖ ਵੱਖ ਥਾਵਾਂ ਤੇ 400 ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ 300 ਬੂਟੇ ਹੋਰ ਲਗਾਉਣ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿਚਕਾਰ ਲਗਾਏ ਜਾ ਰਹੇ ਬੂਟਿਆਂ ਤੇ ਟ੍ਰੀ ਗਾਰਡ ਵੀ ਲਗਾਏ ਜਾ ਰਹੇ ਹਨ। ਬੂਟਿਆਂ ਦੇ ਪਾਲਣ ਪੋਸ਼ਣ ਅਤੇ ਸਾਂਭ ਸੰਭਾਲ ਦਾ ਧਿਆਨ ਸੁਸਾਇਟੀ ਵਲੋਂ ਰੱਖਿਆ ਜਾ ਰਿਹਾ ਹੈ। ਇਸ ਮੌਕੇ ਜਸਪਾਲ ਸਿੰਘ ਗਰੇਵਾਲ, ਮਨਜੀਤ ਸਿੰਘ, ਕਮਲਜੀਤ ਸਿੰਘ, ਹਰਮੇਲ ਸਿੰਘ, ਸਿੰਕਦਰ ਸਿੰਘ ਤੂਰ, ਸਰਬਜੀਤ ਸਿੰਘ ਗਰੇਵਾਲ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।