ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਲਈ ਸ਼ਡਿਊਲ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ ਆਮ ਨਾਗਰਿਕਾਂ ਦੀ ਸਹੂਲਤ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਵਿਧਾਨ ਸਭਾ ਚੋਣ ਹਲਕੇ 83-ਲੰਬੀ, 84-ਗਿੱਦੜਬਾਹਾ, 85-ਮਲੋਟ ਅਤੇ 86-ਮੁਕਤਸਰ ਦੇ ਪੋਲਿੰਗ ਸਟੇਸ਼ਨਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰਬਰ- 70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਇਸ ਸੂਚੀ ਸਬੰਧੀ ਕੋਈ ਵੀ ਇੰਤਰਾਜ ਜਾਂ ਸੁਝਾਅ ਜ਼ਿਲ੍ਹਾ ਚੋਣ ਦਫਤਰ, ਕਮਰਾ ਨੰਬਰ- 70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ 11 ਸਤੰਬਰ 2024 ਤੱਕ ਦਿੱਤੇ ਜਾ ਸਕਦੇ ਹਨ। ਵਿਧਾਨ ਸਭਾ ਚੋਣ ਹਲਕਾ, 084-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ (01637-230295), 085-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਉਪ-ਮੰਡਲ ਮੈਜਿਸਟ੍ਰੇਟ, ਮਲੋਟ (01637-263001), 086-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਉਪ-ਮੰਡਲ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ (01633-262031) ਅਤੇ ਵਿਧਾਨ ਸਭਾ ਹਲਕਾ 083- ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਵਧੀਕ ਡਿਪਟੀ ਕਮਿਸ਼ਨਰ (ਜ),  ਸ਼੍ਰੀ ਮੁਕਤਸਰ ਸਾਹਿਬ (01633-263647) ਹਨ।