ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਫੇਸ ਦੇ ਦੂਜੇ ਦਿਨ ਦੇ ਮੁਕਾਬਲਿਆਂ ਦੀ ਐਸ.ਡੀ.ਐਮ. ਡਾ: ਸੰਜੀਵ ਨੇ ਕਰਵਾਈ ਸ਼ੁਰੂਆਤ

  • ਲੜਕੀਆਂ ਦੇ 400 ਮੀਟਰ ਦੌੜ ਵਿੱਚ ਕਾਜਲ ਰਹੀ ਜੇਤੂ 
  • ਲੜਕਿਆਂ ਦੇ ਹਾਕੀ ਮੁਕਾਬਲੇ ਵਿੱਚ ਅਮਲੋਹ ਦੀ ਟੀਮ ਰਹੀ ਜੇਤੂ

ਫ਼ਤਹਿਗੜ੍ਹ ਸਾਹਿਬ,03 ਅਕਤੂਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਦੂਜੇ ਦਿਨ ਦੇ ਮੁਕਾਬਲੇ ਖਮਾਣੋਂ ਦੇ ਐਸ.ਡੀ.ਐਮ. ਡਾ: ਸੰਜੀਵ ਕੁਮਾਰ ਨੇ ਸ਼ੁਰੂ ਕਰਵਾਏ। ਉਨ੍ਹਾਂ ਇਸ ਮੌਕੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਆਪਣੀ ਖੇਡ ਪ੍ਰਤਿਭਾ ਦਾ ਜ਼ੋਹਰ ਵਿਖਾਉਂਦੇ ਹੋਏ ਖੇਡਾਂ ਦੇ ਖੇਤਰ ਵਿੱਚ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਕੁਲਦੀਪ ਚੁੱਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਫੇਸ ਵਿੱਚ 25 ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ ਆਪਣੀ ਖੇਡ ਪ੍ਰਤਿਭਾ ਦੇ ਸ਼ਾਨਦਾਰ ਢੰਗ ਨਾਲ ਜ਼ੋਹਰ ਵਿਖਾ ਰਹੇ ਹਨ। ਤੀਜੇ ਫੇਸ ਦੇ ਦੂਜੇ ਦਿਨ ਹੋਈਆਂ ਖੇਡਾਂ ਦੇ ਲੜਕਿਆਂ ਦੇ 21 ਸਾਲ ਉਮਰ ਵਰਗ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਸਿਮਰਨਜੋਤ ਸਿੰਘ ਪਹਿਲੇ ਤੇ ਗੁਰਸੇਵਕ ਸਿੰਘ ਦੂਜੇ ਸਥਾਨ ਤੇ ਰਿਹਾ ਜਦੋਂ ਕਿ ਲੜਕਿਆਂ ਦੇ 21 ਸਾਲ ਉਮਰ ਵਰਗ ਦੇ 6 ਕਿਲੋ ਸ਼ਾਟਪੁੱਟ ਦੇ ਮੁਕਾਬਲੇ ਵਿੱਚ ਹਰਿੰਦਰ ਸਿੰਘ ਪਹਿਲੇ, ਤਰਨਵੀਰ ਸਿੰਘ ਦੂਜੇ ਤੇ ਫ਼ਤਹਿਜੀਤ ਸਿੰਘ ਤੀਜੇ ਸਥਾਨ ਤੇ ਰਿਹਾ। ਲੜਕਿਆਂ ਦੇ 21 ਸਾਲ ਉਮਰ ਵਰਗ ਦੀ 1500 ਮੀਟਰ ਦੌੜ ਵਿੱਚ ਹਰਿੰਦਰ ਸਿੰਘ ਪਹਿਲੇ, ਨੈਨਪ੍ਰੀਤ ਸਿੰਘ ਦੂਜੇ ਅਤੇ ਫ਼ਤਹਿ ਸਿੰਘ ਤੀਜੇ ਸਥਾਨ ਤੇ ਰਿਹਾ। ਲੜਕੀਆਂ ਦੇ 21 ਸਾਲ ਉਮਰ ਵਰਗ ਦੀ 400 ਮੀਟਰ ਦੌੜ ਵਿੱਚ ਕਾਜਲ ਪਹਿਲੇ ਤੇ ਨਵਜੀਤ ਦੂਜੇ ਸਥਾਨ ਤੇ ਰਹੀ ਜਦੋਂ ਕਿ 21 ਸਾਲ ਉਮਰ ਵਰਗ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਆਂਚਲ ਪਹਿਲੇ ਤੇ ਦਾਮਿਨੀ ਦੂਜੇ ਸਥਾਨ ਤੇ ਰਹੀ। ਲੜਕਿਆਂ ਦੇ 14 ਸਾਲ ਉਮਰ ਵਰਗ ਦੇ 41 ਕਿਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲੇ ਵਿੱਚ ਵਰਿੰਦਰਪਾਲ ਸਿੰਘ ਜੇਤੂ ਰਿਹਾ। ਜਦੋਂ ਕਿ 52 ਕਿਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲੇ ਵਿੱਚ ਹਰਸ਼ਦੀਪ ਸਿੰਘ ਜੇਤੂ ਰਿਹਾ। ਇਸੇ ਉਮਰ ਵਰਗ ਦੇ 62 ਕਿਲੋ ਭਾਰ ਵਰਗ ਦੇ ਕੁਸ਼ਤੀ ਮੁਕਾਬਲੇ ਵਿੱਚ ਜਸਰਾਜ ਸਿੰਘ, 75 ਕਿਲੋ ਭਾਰ ਵਰਗ ਦਾ ਕੁਸ਼ਤੀ ਮੁਕਾਬਲਾ ਜਸਕਰਨਦੀਪ ਸਿੰਘ ਨੇ ਜਿੱਤਿਆ। ਲੜਕਿਆਂ ਦੇ 17 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਵਿੱਚ ਲਖਣਪੁਰ ਦੀ ਟੀਮ ਪਹਿਲੇ ਨੰਬਰ ਤੇ ਰਹੀ ਜਦੋਂ ਕਿ ਫਰੌਰ ਦੀ ਟੀਮ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ੇਦ 17 ਸਾਲ ਉਮਰ ਵਰਗ ਦੇ ਹਾਕੀ ਮੁਕਾਬਲੇ ਵਿੱਚ ਅਮਲੋਹ ਦੀ ਟੀਮ ਪਹਿਲੇ, ਬਸੀ ਪਠਾਣਾ ਦੀ ਟੀਮ ਦੂਜੇ ਅਤੇ ਕੋਚਿੰਗ ਸੈਂਟਰ ਨਰਾਇਣਗੜ੍ਹ ਦੀ ਟੀਮ ਤੀਜੇ ਸਥਾਨ ਤੇ ਰਹੀ। ਲੜਕਿਆਂ ੇਦ 14 ਸਾਲ ਉਮਰ ਵਰਗ ਦੇ ਹਾਕੀ ਮੁਕਾਬਲੇ ਵਿੱਚ ਅਮਲੋਹ ਪਹਿਲੇ, ਬਸੀ ਪਠਾਣਾ ਦੂਜੇ ਤੇ ਨਰਾਇਣਗੜ੍ਹ ਦੀ ਟੀਮ ਤੀਜੇ ਸਥਾਨ ਤੇ ਰਹੀ। ਇਸੇ ਤਰ੍ਹਾਂ ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲੇ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਪੰਜੋਲੀ ਕਲਾਂ ਦੀ ਟੀਮ ਪਹਿਲੇ, ਹੈਂਡਬਾਲ ਕੋਚਿੰਗ ਸੈਂਟਰ ਮੂਲੇਪੁਰ ਦੀ ਟੀਮ ਦੂਜੇ ਅਤੇ ਸਰਕਾਰੀ ਹਾਈ ਸਕੂਲ ਪੋਲਾ ਦੀ ਟੀਮ ਤੀਜੇ ਸਥਾਨ ਤੇ ਰਹੀ। ਲੜਕਿਆਂ ਦੇ 17 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਮੂਲੇਪੁਰ ਦੀ ਟੀਮ ਪਹਿਲੇ, ਹੈਂਡਬਾਲ ਕੋਚਿੰਗ ਸੈਂਟਰ ਪੰਜੋਲੀ ਕਲਾਂ ਦੀ ਟੀਮ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਸ਼ਪੁਰ ਦੀ ਟੀਮ ਤੀਜੇ ਸਥਾਨ ਤੇ ਰਹੀ। ਲੜਕਿਆਂ ੇਦ 21 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਮੂਲੇਪੁਰ ਦੀ ਟੀਮ ਪਹਲੇ, ਹੈਂਡਬਾਲ ਕੋਚਿੰਗ ਸੈਂਟਰ ਪੰਜੋਲੀ ਕਲਾਂ ਦੀ ਟੀਮ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡੀ ਸਕੂਲ ਸਮਸ਼ਪੁਰ ਦੀ ਟੀਮ ਤੀਜੇ ਸਥਾਨ ਤੇ ਰਹਪੀ। ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਫੁੱਟਬਾਲ ਮੁਕਾਬਲੇ ਵਿੱਚ ਜੀਸਸ ਸੇਵੀਅਰ ਸਕੂਲ ਸਰਹਿੰਦ ਦੀ ਟੀਮ ਨੇ ਕੋਚਿੰਗ ਸੈਂਟਰ ਮੁਸਤਫਾਬਾਦ ਦੀ ਟੀਮ ਨੂੰ 1-0 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਜਗ੍ਹਾ ਬਣਾਈ। ਲੜਕਿਆਂ ਦੇ 17 ਸਾਲ ਉਮਰ ਵਰਗ ਦੇ ਫੁੱਟਬਾਲ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਬਸੀ ਪਠਾਣਾ ਦੀ ਟੀਮ ਨੇ ਜਟਾਣਾ ਉੱਚਾ ਦੀ ਟੀਮ ਨੂੰ 3-0 ਨਾਲ ਹਰਾ ਕੇ ਫਾਇਨਲ ਵਿੱਚ ਜਗ੍ਹਾਂ ਬਣਾਈ। ਇਸ ਮੌਕੇ ਸ਼੍ਰੀ ਰਾਹੁਲਦੀਪ ਸਿੰਘ (ਨੋਡਲ ਅਫਸਰ ਖੇਡਾਂ ਵਤਨ ਪੰਜਾਬ ਦੀਆਂ-2023) ਸ਼੍ਰੀ ਲਖਵੀਰ ਸਿੰਘ (ਅਥਲੈਟਿਕਸ ਕੋਚ), ਸ਼੍ਰੀ ਰਮਨੀਕ ਅਹੂਜਾ(ਬਾਕਿਟਬਾਲ ਕੋਚ), ਸ਼੍ਰੀ ਮਨੋਜ ਕੁਮਾਰ (ਜਿਮਨਾਸਟਿਕ ਕੋਚ), ਸ਼੍ਰੀ ਮਨਜੀਤ ਸਿੰਘ (ਕੁਸ਼ਤੀ ਕੋਚ), ਸ਼੍ਰੀ ਯਾਦਵਿੰਦਰ ਸਿੰਘ (ਵਾਲੀਬਾਲ ਕੋਚ), ਸ਼੍ਰੀ ਮੰਗਾ ਸਿੰਘ (ਕਬੱਡੀ ਕੋਚ), ਸ਼੍ਰੀ ਯਾਦਵਿੰਦਰ ਸਿੰਘ (ਵਾਲੀਬਾਲ ਕੋਚ), ਮਿਸ ਭੁਪਿੰਦਰ ਕੌਰ (ਅਥਲੈਟਿਕਸ ਕੋਚ), ਮਿਸ ਮਨਵੀਰ ਕੌਰ, (ਐਥਲੈਟਿਕਸ ਕੋਚ),ਸ਼੍ਰੀ ਮਨਦੀਪ ਸਿੰਘ, ਸ਼੍ਰੀ ਰਾਮ ਬਹਾਦੁਰ, ਸ਼੍ਰੀ ਰੋਹਿਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਹਾਜਰ ਸਨ