"ਸਰਕਾਰ ਤੁਹਾਡੇ ਦੁਆਰ" ਤਹਿਤ ਐਸ.ਡੀ.ਐਮ. ਨੇ ਸੁਣੀਆਂ ਪਿੰਡ ਡੋਡ ਦੇ ਲੋਕਾਂ ਦੀਆਂ ਸਮੱਸਿਆਵਾਂ

  • ਕੈਂਪ ਦੌਰਾਨ ਲਗਭਗ 150 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ

ਫਰੀਦਕੋਟ 20 ਜੂਨ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਡੋਡ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ. ਬਲਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਭਗ 150 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ, ਇੰਨਾ ਅਰਜੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।  ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ  ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ  ਮਗਨਰੇਗਾ, ਪੈਨਸ਼ਨ, ਰਾਸ਼ਣ ਕਾਰਡ ਆਦਿ ਨਾਲ ਸਬੰਧਤ ਸਨ। ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।