ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ CASO ਪ੍ਰੋਗਰਾਮ ਤਹਿਤ ਚਲਾਇਆ  ਸਰਚ ਅਭਿਆਨ

  • ਸਵੇਰੇ 6 ਵਜ਼ੇ ਤੋਂ ਸਬ ਡਵੀਜਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਵਿੱਚ ਕੀਤਾ ਸਰਚ
  • ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ :ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ  ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਨਕਾਬੰਦੀ ਕਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ਤੇ ਸਰਚ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਦੀ ਅਗਵਾਈ ਹੇਠ ਜਿਲਾ ਸ੍ਰੀ ਮੁਕਤਸਰ ਸਾਹਿਬ ਜਿਲੇ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ,  ਮਲੋਟ,  ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਹ  “CASO OPERATION”  ਸੁਭਾ 6 ਤੋਂ ਸ਼ੁਰੂ ਹੋਇਆ। ਇਸ ਮੌਕੇ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ), ਸ. ਸਤਨਾਮ ਸਿੰਘ ਡੀ.ਐਸ.ਪੀ(ਸ੍ਰੀ ਮੁਕਤਸਰ ਸਾਹਿਬ ),ਸ. ਜਸਪਾਲ ਸਿੰਘ ਡੀ.ਐਸ.ਪੀ (ਲੰਬੀ), ਸ. ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ, ਸ. ਇਕਬਾਲ ਸਿੰਘ ਡੀ.ਐਸ.ਪੀ (ਮਲੋਟ). ਜਸਬੀਰ ਸਿੰਘ ਡੀ.ਐਸ.ਪੀ(ਡੀ), ਸਮੂਹ ਮੁੱਖ ਅਫਸਰਾਨ ਥਾਣਾ  ਪੁਲਿਸ ਅਧਿਕਾਰੀਆ/ਕ੍ਰਮਚਾਰੀਆਂ ਮੌਜੂਦ ਸਨ।