ਕਲਰਕਾਂ ਦੀ ਲਿਖਤੀ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰ ਆਸ-ਪਾਸ ਧਾਰਾ 144 ਲਾਗੂ

  • - ਕੇਂਦਰ ਦੇ ਸੌ ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ/ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ

ਮੋਗਾ, 21 ਅਗਸਤ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਲਰਕਾਂ ਦੀ ਅਸਾਮੀ ਲਈ ਲਿਖਤੀ ਪ੍ਰੀਖਿਆ (ਕੰਪਿਊਟਰ ਰਾਹੀਂ) 29 ਅਗਸਤ, 2023 ਨੂੰ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ, ਅਜੀਤਵਾਲ ਮੋਗਾ ਵਿਖੇ ਲਈ ਜਾ ਰਹੀ ਹੈ, ਜਿਸ ਵਿੱਚ ਲਗਭਗ 400 ਉਮੀਦਵਾਰ ਪ੍ਰੀਖਿਆ ਦੇ ਰਹੇ ਹਨ। ਉਕਤ ਦੇ ਮੱਦੇਨਜ਼ਰ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਵੱਲੋਂ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਕਤ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ 29 ਅਗਸਤ, 2023 ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਕਤ ਨਿਯਮਾਂ ਦੀ ਇੰਨ ਬਿਨ੍ਹ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।