ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

ਰਾਏਕੋਟ (ਜੱਗਾ) : ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਦਿਹਾੜਾ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ  ਪਿੰਡ ਬੁਰਜ ਹਰੀ ਸਿੰਘ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਪਰਦੀਪ ਸਿੰਘ ਵਾਲੀਆ ਦੀ ਦੇਖ ਰੇਖ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਾਲਜ ਸਟਾਫ ਦੀ ਦੇਖ ਰੇਖ ਹੇਠ ਰੈਲੀ ਕੱਢੀ ਗਈ ਜੋ ਕਿ ਕਾਲਜ ਕੰਪਲੈਕਸ ਤੋਂ ਲੈ ਕੇ ਪਿੰਡ ਬੁਰਜ ਹਰੀ ਸਿੰਘ ਵਿੱਚ ਦੀ ਕੱਢੀ ਗਈ, ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਜਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਸਨ। ਇਸ ਉਪਰੰਤ ਕਾਲਜ ਵਿੱਚ ਪ੍ਰੋਫੈਸਰ ਹਰਵਿੰਦਰ ਸਿੰਘ ਜੋਸ਼ੀ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਕਾਲਜ 'ਚ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਵੱਲੋਂ ਦੇਸ਼ ਦੀ ਅਜ਼ਦੀਭ ਵਿੱਚ ਪਾਏ ਯੋਗਦਾਨ ਅਤੇ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ, ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਪ੍ਰੋਫੈਸਰ ਪੂਜਾ ਕਪੂਰ ਵੱਲੋੰ ਤਿਆਰ ਕਰਵਾਇਆ ਨਾਟਕ ਕਾਲਜ ਵਿਦਿਆਰਥੀਆਂ ਵੱਲੋਂ ਖੇਡਿਆ ਗਿਆ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ। ਇਸ ਮੌਕੇ ਪ੍ਰੋ.ਅਜੈ ਕੁਮਾਰ, ਪ੍ਰੋ.ਜਗਦੀਪ,ਪ੍ਰੋ. ਵਿਸ਼ਾਲ, ਪ੍ਰੋ. ਭੋਲਾ ਨਾਥ ਆਦਿ ਹਾਜ਼ਰ ਸਨ।