ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 01 ਅਕਤੂਬਰ ਨੂੰ ਕੀਤਾ ਸ਼ਰਮ ਦਾਨ ਦਾ ਆਯੋਜਨ : ਡਿਪਟੀ ਕਮਿਸ਼ਨਰ

  • ਸਰਕਾਰ ਵੱਲੋਂ " ਇੱਕ ਤਾਰੀਖ-ਇੱਕ ਘੰਟਾ" ਅਭਿਆਨ ਤਹਿਤ ਕੀਤੀ ਜਾਵੇਗੀ ਸਾਫ ਸਫਾਈ

ਫ਼ਤਹਿਗੜ੍ਹ ਸਾਹਿਬ, 26 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 02 ਅਕਤੂਬਰ ਤੱਕ ਮਨਾਏ ਜਾ ਰਹੇ ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ 01 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਭਾਰਤ ਸਰਕਾਰ ਦੇ " ਇੱਕ ਤਾਰੀਖ-ਇੱਕ ਘੰਟਾ" ਪ੍ਰੋਗਰਾਮ ਤਹਿਤ ਸ਼ਰਮ-ਦਾਨ ਦਾ ਆਯੋਜਨ ਕੀਤਾ ਜਾਵੇਗਾ ਜਿਸ ਤਹਿਤ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਇਤਿਹਾਸਕ ਸਥਾਨਾਂ, ਜਨਤਕ ਸਥਾਨਾਂ, ਜਲ ਸਪਲਾਈ ਯੋਜਨਾਵਾਂ ਆਦਿ ਦੀ ਸਾਫ ਸਫਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸਰਹਿੰਦ ਵੱਲੋਂ 01 ਅਕਤੂਬਰ ਨੂੰ ਸਵੇਰੇ 10:00 ਵਜੇ ਵੱਖ-ਵੱਖ ਵਾਰਡਾਂ ਤੋਂ ਇਲਾਵਾ ਆਮ ਖਾਸ ਵਿਖੇ ਸ਼ਹਿਰ ਦੇ ਲੋਕਾਂ ਦੇ ਸਹਿਯੋਗ ਨਾਲ ਸ਼ਰਮ ਦਾਨ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਰਮ ਦਾਨ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸੁੰਦਰ, ਇਤਿਹਾਸਕ ਤੇ ਪਵਿੱਤਰ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਸਾਫ ਸਫਾਈ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਨਗਰ ਕੌਂਸਲ ਵੱਲੋਂ ਇਤਿਹਾਸਕ ਇਮਾਰਤਾਂ ਦੀ ਸਾਫ ਸਫਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।