ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ

  • 13 ਅਪ੍ਰੈਲ ਨੂੰ ਵਿਸਾਖੀ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਨਾਵਾਂਗੇ- ਬਾਵਾ
  • 11 ਸ਼ਖ਼ਸੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ : ਗਿੱਲ

ਮੁੱਲਾਂਪੁਰ ਦਾਖਾ, 11 ਅਪ੍ਰੈਲ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਂਡੇਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਮੀਟਿੰਗ ਵਿਚ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਵਾਈਸ ਪ੍ਰਧਾਨ ਬਾਦਲ ਸਿੰਘ ਸਿੱਧੂ, ਬਲਵੰਤ ਸਿੰਘ ਧਨੋਆ, ਪਰਮਿੰਦਰ ਸਿੰਘ ਬਿੱਟੂ, ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਬੀਬੀ ਗੁਰਮੀਤ ਕੌਰ, ਬੀਬੀ ਬਲਵਿੰਦਰ ਕੌਰ ਗਰੇਵਾਲ, ਸਾਹਿਰ ਅਤੇ ਸਿਦਕ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਸਮੇਂ ਹਿੰਦ ਦੀ ਚਾਦਰ “ਸ਼੍ਰੀ ਗੁਰੂ ਤੇਗ਼ ਬਹਾਦਰ ਜੀ” ਦੇ ਪ੍ਰਕਾਸ਼ ਦਿਹਾੜੇ ਦੀਆਂ ਖ਼ੁਸ਼ੀਆਂ ਵੀ ਸਾਂਝੀਆਂ ਕੀਤੀਆਂ ਗਈ। ਇਸ ਸਮੇਂ ਬਾਵਾ ਨੇ ਦੱਸਿਆ ਕਿ 13 ਅਪ੍ਰੈਲ ਨੂੰ ਵਿਸਾਖੀ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਸਵੇਰੇ 10 ਵਜੇ ਤੋਂ ਮਨਾਇਆ ਜਾਵੇਗਾ। ਇਸ ਸਮੇਂ ਬੀਬੀ ਤਰਨਜੀਤ ਕੌਰ ਦਾ ਜਥਾ ਕੀਰਤਨ ਕਰੇਗਾ ਅਤੇ ਬੂਟਾ ਸਿੰਘ ਹਾਂਸ ਯੂ.ਐੱਸ.ਏ. ਵੀ ਸ਼ਬਦ ਗਾਇਣ ਕਰਨਗੇ। ਇਸ ਸਮੇਂ ਢਾਡੀ, ਕਵੀਸ਼ਰ, ਇਤਿਹਾਸਕਾਰ, ਵਿਦਵਾਨ ਸਮਾਗਮ ਵਿਚ ਹਿੱਸਾ ਲੈਣਗੇ। ਇਸ ਸਮੇਂ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਸਮਾਗਮ ਵਿਚ 11 ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।