ਥਾਣਾ ਦਾਖਾ ਮੁੱਖੀ ਵਜੋਂ ਐਸ ਐਚ ਓ ਕੁਲਵਿੰਦਰ ਸਿੰਘ ਨੇ ਸੰਭਾਲਿਆ ਚਾਰਜ 

  • ਕਿਹਾ ਨਸ਼ਾ ਤਸਕਰ/ਗੁੰਡਾ ਅਨਸਰ ਇਲਾਕਾ ਛੱਡਣ 

ਮੁੱਲਾਂਪੁਰ ਦਾਖਾ, 29 ਦਸੰਬਰ (ਸਤਵਿੰਦਰ  ਸਿੰਘ ਗਿੱਲ) ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਜਗਰਾਉਂ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਦੇ ਨਿਰਦੇਸ਼ਾ ਤਹਿਤ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਮਾਡਲ ਥਾਣਾ ਦਾਖਾ ਦੇ ਐਸ.ਐਚ.ਓ ਵਜੋਂ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁੰਡਾ ਅੰਸਰਾਂ ਅਤੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਹੁਣ ਉਹ ਆਪਣਾ ਗੈਰ ਕਾਨੂੰਨੀ ਕਾਰੋਬਾਰ ਬੰਦ ਕਰ ਦੇਣ ਜਾਂ ਇਲਾਕਾ ਛੱਡ ਦੇਣ ਕਿਉਂਕਿ ਹੁਣ ਇਲਾਕੇ ਅੰਦਰ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾ ਕਿਹਾ ਕਿ ਜਲਦੀ ਹੀ ਦੁਕਾਨਦਾਰ ਯੂਨੀਅਨ, ਮੈਡੀਕਲ ਐਸੋਸੀਏਸ਼ਨ, ਕਰਿਆਨਾ ਦੁਕਾਨਦਾਰ ਯੂਨੀਅਨ, ਆੜਤੀ ਐਸੋਸੀਏਸ਼ਨ ਦੀ ਮੀਟਿੰਗ ਬੁਲਾਕੇ ਉਨਾ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ  ਦੁਕਾਨਦਾਰ ਜਿਥੇ ਬਾਜ਼ਾਰਾਂ ਦੇ ਰਸਤਿਆਂ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਪਾਉਣ ਅਤੇ ਆਪਣੀਆਂ ਦੁਕਾਨਾਂ ਦੇ ਅੰਦਰ ਬਾਹਰ ਸੀ.ਸੀ.ਟੀ.ਵੀ ਕੈਮਰੇ ਜਰੂਰ ਲਗਵਾਉਣ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਪ੍ਰਤੀ ਦਾਖਾ ਪੁਲਿਸ ਨੂੰ ਜਰੂਰ ਸੂਚਿਤ ਕਰਨ, ਪੁਲਿਸ ਸੂਚਨਾ ਦੇਣ  ਵਾਲਿਆਂ ਦੇ  ਨਾਂਮ ਗੁਪਤ ਰੱਖੇਗੀ। ਇਲਾਕੇ ਦੀਆਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਹੋਰ ਸੰਗਠਨਾਂ ਤੋਂ ਵੀ ਉਨ੍ਹਾਂ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ।