ਅਨੰਤ ਚਤੁਰਦਸੀ ਦੇ ਪਾਵਨ ਮੌਕੇ ਜ਼ਿਲ੍ਹੇ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਅੰਡੇ /ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ- ਡਿਪਟੀ ਕਮਿਸ਼ਨਰ 

ਫ਼ਰੀਦਕੋਟ 27 ਸਤੰਬਰ : ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਬਤਾ ਫੌਜਦਾਰੀ ਸੰਘਤਾ 1973 (ਐਕਟ ਨੰਬਰ 2 ਆਫ 1974) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ 28-09-2023 ਨੂੰ ਅਨੰਤ ਚਤੁਰਦਸੀ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਫਰੀਦਕੋਟ ਨੇ ਕਿਹਾ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।