ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨਾ ਗੈਰ ਕਾਨੂੰਨੀ : ਡਾ. ਔਲ਼ਖ 

ਬਰਨਾਲਾ, 29 ਨਵੰਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼  ਅਤੇ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਅਧੀਨ ਸ਼ਹਿਰ ਬਰਨਾਲਾ ਵਿੱਚ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਬੀਤੇ ਦਿਨੀਂ ਜਿਸ ਵਿੱਚ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰਪਾਲ ਸਿੰਘ  ਹੈਲਥ ਇੰਸਪੈਕਟਰ,ਗਣੇਸ਼ ਦੱਤ, ਬਲਜਿੰਦਰ ਸਿੰਘ,  ਮਨਪ੍ਰੀਤ ਸ਼ਰਮਾ ਮਲਟੀਪਰਜ ਹੈਲਥ ਵਰਕਰ ਅਤੇ  ਵੱਲੋਂ ਸ਼ਹਿਰ ਬਰਨਾਲਾ ਦੇ ਵੱਖ ਵੱਖ ਤੰਬਾਕੂ ਵਿਕਰੇਤਾਵਾਂ ਦਾ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦਾ ਜਨਤਕ ਥਾਵਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੁੱਲ 27 ਚਲਾਨ ਕੱਟੇ ਗਏ। ਡਾ. ਔਲ਼ਖ ਨੇ ਦੱਸਿਆ ਕਿ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਗੈਰ ਕਾਨੂੰਨੀ ਹੈ ਤੇ "ਕੋਟਪਾ" ਅਧੀਨ ਕਿਸੇ ਵੀ ਜਨਤਕ ਸਥਾਨ ‘ਤੇ ਸਿਗਰੇਟ,ਬੀੜੀ ਜਾਂ ਕਿਸੇ ਹੋਰ ਤਰੀਕੇ ਨਾਲ ਤੰਬਾਕੂਨੋਸ਼ੀ ਦੀ ਮਨਾਹੀ, ਤੰਬਾਕੂ ਉਤਪਾਦਾਂ ਦੀ ਕਿਸੇ ਵੀ ਤਰੀਕੇ ਨਾਲ ਮਸ਼ਹੂਰੀ 'ਤੇ ਪਾਬੰਦੀ ਅਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਉਤਪਾਦ ਵੇਚਣ ‘ਤੇ ਖਰੀਦਣ ਦੀ ਸਖਤ ਮਨਾਹੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਹੀਨਾ ਨਵੰਬਰ ਵਿੱਚ  ਕੋਟਪਾ ਐਕਟ ਅਧੀਨ 357 ਚਲਾਨ ਜ਼ਿਲ੍ਹੇ ਵਿੱਚ ਕੀਤੇ ਜਾ ਚੁੱਕੇ ਹਨ।ਜੇਕਰ ਕੋਈ ਵੀ ਤੰਬਾਕੂ ਵਿਕਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ ਵੇਚਦਾ ਪਾਇਆ ਗਿਆ ਜਾਂ ਕੋਟਪਾ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ