ਝੋਨੇ ਦੀ ਸੁਚਾਰੂ ਖ਼ਰੀਦ, ਨਾਲੋਂ-ਨਾਲ ਲਿਫ਼ਟਿੰਗ ਤੇ ਅਦਾਇਗੀ ਦੇ ਪੁਖ਼ਤਾ ਪ੍ਰਬੰਧ- ਚੇਅਰਮੈਨ ਮਾਰਕੀਟ ਕਮੇਟੀ ਸੰਦੌੜ

  • ਕਿਸਾਨ 17 ਫ਼ੀਸਦੀ ਤੋਂ ਵੱਧ ਮਾਤਰਾ ਵਾਲੇ ਝੋਨੇ ਨੂੰ ਕੱਟਣ ਦੀ ਕਾਹਲੀ ਨਾ ਕਰਨ - ਕਰਮਜੀਤ ਸਿੰਘ ਕੁਠਾਲਾ

ਸੰਦੌੜ, 11 ਅਕਤੂਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸੁਚਾਰੂ ਖ਼ਰੀਦ, ਨਾਲੋਂ-ਨਾਲ ਲਿਫ਼ਟਿੰਗ ਅਤੇ ਖ਼ਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਧੀਆਂ-ਪੁੱਤਾਂ ਵਾਂਗ ਪਾਲੀ ਗਈ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਕੁਠਾਲਾ ਸੰਦੌੜ ਖ਼ਰੀਦ ਕੇਂਦਰ ਵਿਖੇ ਆੜ੍ਹਤੀਆਂ, ਕਿਸਾਨਾਂ ਅਤੇ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲ ਬਾਤ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਕਰਨ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਜਿਸ ਸਬੰਧੀ ਪਹਿਲਾ ਹੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਜਾ ਚੁੱਕੇ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ । ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ 17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਕੱਟ ਕਿ ਮੰਡੀਆਂ ਵਿੱਚ ਲਿਆਉਣ ਦੀ ਕਾਹਲੀ ਨਾ ਕਰਨ ਕਿਉਂਕਿ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਵੱਧ ਤੋਂ ਵੱਧ ਨਮੀ 17 ਫ਼ੀਸਦੀ ਤਹਿ ਕੀਤੀ ਗਈ ਹੈ, ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਮੰਡੀਆਂ ਦੇ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ ਖ਼ੁਆਰੀ ਨਾ ਹੋਵੇ ਅਤੇ ਕਿਸਾਨ ਖ਼ੁਸ਼ੀ ਖ਼ੁਸ਼ੀ ਆਪਣੀ ਮਿਹਨਤ ਦਾ ਮੁੱਲ ਪਾ ਸਕਣ । ਉਨ੍ਹਾਂ ਦੱਸਿਆ ਕਿ ਹਲਕਾ ਮਾਲੇਰਕੋਟਲਾ ਦੇ ਵਿੱਚ ਆਉਂਦੀਆਂ ਅਨਾਜ ਮੰਡੀਆਂ ਲਈ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਖ਼ਰੀਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਜਿਨਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ।ਉਨ੍ਹਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ । ਉਹਨਾਂ ਦੱਸਿਆ ਕਿ ਮੰਡੀਆਂ ਦੇ ਵਿੱਚ ਪਨਗ੍ਰੇਨ, ਮਾਰਕਫੈੱਡ, ਵੇਅਰ ਹਾਊਸ, ਪਨਸਪ ਵੱਲੋਂ ਖ਼ਰੀਦ ਕੀਤੀ ਜਾਵੇਗੀ ਅਤੇ ਮਾਰਕੀਟ ਦੇ ਖੇਤਰ ਵਿੱਚ ਆਉਂਦੀਆਂ ਚੌਲ ਮਿੱਲਾਂ ਦੀ ਅਲਾਟਮੈਂਟ ਵੀ ਕੀਤੀ ਜਾ ਚੁੱਕੀ ਹੈ, ਉਹਨਾਂ ਦੱਸਿਆ ਕਿ ਖ਼ਰੀਦ ਦਾ ਕੰਮ ਸਹੀ ਢੰਗ ਨਾਲ ਚਲਾਉਣ ਦੇ ਲਈ ਲਿਫ਼ਟਿੰਗ ਸਮੇਂ ਸਿਰ ਕਰਨ ਦੇ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ, ਉਹਨਾਂ ਕਿਹਾ ਕਿ ਕਿਸਾਨ ਸਮੇਂ ਸਿਰ ਹੀ ਝੋਨੇ ਦੀ ਕਟਾਈ ਕਰਨ ਅਤੇ ਮਾਰਕੀਟ ਕਮੇਟੀ ਸੰਦੌੜ ਵੱਲੋਂ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ