ਗੀਤਕਾਰ ਵਿੰਦਰ ਨੱਥੂਮਾਜਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਕੁੱਪ ਕਲਾਂ, 10 ਮਾਰਚ (ਬੇਅੰਤ ਸਿੰਘ ਰੋੜੀਆਂ) : ਬਾਲੀਵੁੱਡ ਪਾਲੀਵੁੱਡ ਦੇ ਉੱਘੇ ਗੀਤਕਾਰ ਵਿੰਦਰ ਨੱਥੂਮਾਜਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਮਾਤਾ ਅਤੇ ਸਾਬਕਾ ਮੈਂਬਰ ਪੰਚਾਇਤ ਅਮਰਜੀਤ ਕੌਰ (55) ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਇਸ ਮੌਕੇ ਬਾਲੀਵੁੱਡ ਦੀਆਂ ਉੱਘੀਆਂ ਹਸਤੀਆਂ, ਉੱਘੇ ਗਾਇਕਾਂ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਖਸੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨਾਂ ਦੀ ਭੋਗ 'ਤੇ ਅੰਤਿਮ ਅਰਦਾਸ 19 ਮਾਰਚ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਨੱਥੂਮਾਜਰਾ ਵਿਖੇ ਹੋਵੇਗੀ।