ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ

  • ਸਪੀਕਰ ਸੰਧਵਾਂ ਨੇ ਸੇਵਾ ਕਾਰਜਾਂ ਬਦਲੇ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਪ੍ਰਸੰਸਾ

ਕੋਟਕਪੂਰਾ, 11 ਮਾਰਚ : ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਵਲੋਂ ਜਿਸ ਤਰਾਂ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨ ਸਮਾਰੋਹ ਅਤੇ ਵੱਡੇ ਵੱਡੇ ਸਮਾਗਮ ਕਰਵਾਏ ਜਾਂਦੇ ਹਨ, ਉਸ ਤੋਂ ਹੋਰਨਾਂ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਪੇ੍ਰਰਨਾ ਲੈਣ ਦੀ ਲੋੜ ਹੈ। ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਸਾਇਟੀ ਨੂੰ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਵੀ ਇਹੀ ਸੋਚ ਹੈ ਕਿ ਸਰਕਾਰੀ ਸਕੂਲਾਂ ਦਾ ਮੂੰਹ ਮੁਹਾਂਦਰਾ ਬਦਲ ਕੇ, ਸਮੁੱਚੇ ਸਟਾਫ ਸਮੇਤ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਕੇ ਅਰਥਾਤ ਵਧੀਆ ਅਤੇ ਮੁਫਤ ਸਿੱਖਿਆ ਮੁਹੱਈਆ ਕਰਵਾਉਣ ਨਾਲ ਹੀ ਪੰਜਾਬ ਦੀ ਦਿਸ਼ਾ ਤੇ ਦਸ਼ਾ ਬਦਲੇਗੀ, ਅਰਥਾਤ ਰੰਗਲਾ ਪੰਜਾਬ ਬਣੇਗਾ।