ਸਪੀਕਰ ਸੰਧਵਾਂ ਨੇ ਚੰਡੀਗੜ੍ਹ ਵਿਖੇ ਕੋਟਕਪੂਰਾ ਦੇ ਰਾਈਸ ਸ਼ੈਲਰ ਮਾਲਕਾਂ ਨਾਲ ਕੀਤੀ ਮੀਟਿੰਗ

ਫਰੀਦਕੋਟ 14 ਸਤੰਬਰ : ਕੋਟਕਪੂਰਾ ਰਾਈਸ ਮਿਲਰਜ਼ ਦੇ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸ਼ੈਲਰ ਮਾਲਕਾਂ ਵੱਲੋਂ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਪੁੱਜਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼ੈਲਰ ਮਾਲਕਾਂ ਵੱਲੋਂ ਸਪੀਕਰ ਸ. ਸੰਧਵਾਂ ਨੂੰ ਪੇਸ਼ ਆ ਰਹੀਆਂ ਔਕੜਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਉਨ੍ਹਾਂ ਨੂੰ ਦਰਪੇਸ਼ ਢੁਆਈ ਸਬੰਧੀ ਦਰਪੇਸ਼ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਕਿਹਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ੈਲਰ ਮਾਲਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਉਨ੍ਹਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਆਸ਼ਵਾਸ਼ਨ ਦਿੱਤਾ ਕਿ ਵਪਾਰੀ ਵਰਗ ਦੀ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਕੋਈ ਵੀ ਨਜ਼ਾਇਜ਼ ਕੰਮ ਵਪਾਰੀਆਂ ਲਈ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ।