ਸਪੀਕਰ ਸੰਧਵਾਂ ਨੇ ਪਿੰਡ ਢੀਮਾਂਵਾਲੀ ਦੇ ਨਵੇਂ ਪੰਚਾਇਤ ਘਰ ਦਾ ਰੱਖਿਆ ਨੀਂਹ ਪੱਥਰ

  • ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ ਪੰਚਾਇਤ ਘਰ

ਕੋਟਕਪੂਰਾ 16 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਉਸਾਰੇ ਜਾ ਰਹੇ  ਪਿੰਡਾ ਦੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਨਵੇਂ ਪੰਚਾਇਤ ਘਰ ਦਾ ਰੱਖਿਆ ਨੀਂਹ ਪੱਥਰ ਰੱਖਣ ਮੌਕੇ ਕੀਤਾ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ  ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪਹਿਲਕਦਮੀ ਕਰਦੇ ਹੋਏ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਵਿੱਚ ਨਵੇਂ ਪੰਚਾਇਤੀ ਘਰ ਬਣਵਾਏ ਜਾ ਚੁੱਕੇ ਹਨ, ਅਤੇ ਇਹ ਕੰਮ ਲਗਾਤਾਰ ਇਸੇ ਤਰ੍ਹਾਂ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਢੀਮਾਂਵਾਲੀ ਵਿਖੇ ਨਵੇਂ ਪੰਚਾਇਤ ਘਰ ਦਾ ਕੰਮ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਉਪਰੰਤ ਸਪੀਕਰ ਸੰਧਵਾ ਨੇ ਪਿੰਡ ਢੀਮਾਂਵਾਲੀ ਦੇ ਲੋਕਾਂ ਨਾਲ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਅਤੇ ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਬਾਕੀ ਰਹਿੰਦੀਆਂ ਮੁਸ਼ਕਿਲਾਂ ਦਾ ਹੱਲ ਵੀ ਬਹੁਤ ਜਲਦ ਕਰ ਦਿੱਤਾ ਜਾਵੇਗਾ।