ਸਪੀਕਰ ਸੰਧਵਾਂ ਨੇ ਮੇਲਾ ਤੀਆਂ ਦਾ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

ਕੋਟਕਪੂਰਾ 5 ਅਗਸਤ 2024 : ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਸਥਾਨਕ ਸੰਗਮ ਪੈਲੇਸ ਵਿੱਚ ਮਨਾਏ ਤੀਆਂ ਦਾ ਤਿਉਹਾਰ ਮੇਲਾ ਤੀਆਂ ਦਾ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੰਸਕ੍ਰਿਤੀ, ਤਿਉਹਾਰਾਂ ਤੇ ਮਾਨ ਹੈ, ਜਿਸ ਨਾਲ ਪੰਜਾਬ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਲੀਦਾਨ, ਭਲਾਈ ਅਤੇ ਤਿਉਹਾਰਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਰਵਾਉਣਾ ਬਹੁਤ ਵੱਡਾ ਉਪਰਾਲਾ ਹੈ ਜਿਸ ਨਾਲ ਸਾਡੇ ਨੋਜਵਾਨਾਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬੀ ਹੋਣ ਤੇ ਮਾਣ ਹੈ। ਸਾਨੂੰ ਆਪਣੇ ਸੱਭਿਆਚਾਰ, ਸੰਸਕ੍ਰਿਤੀ ਅਤੇ ਰੀਤੀ ਰਿਵਾਜਾਂ ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਸਾਡੀਆਂ ਧੀਆਂ ਨੂੰ ਖੁਸ਼ੀਆਂ ਦੇਣ ਦਾ ਇੱਕ ਜਰੀਆਂ ਹੈ। ਇਸ ਮੌਕੇ ਉਨ੍ਹਾਂ ਭਾਰਤ ਵਿਕਾਸ ਪ੍ਰੀਸ਼ਦ ਕਲੱਬ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਵੀ ਅਜਿਹੇ ਮੇਲੇ ਕਰਵਾਉਣ ਲਈ ਦਿੱਤੀ।