ਸਪੀਕਰ ਸੰਧਵਾਂ ਨੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਲਿਆ ਅਹਿਦ

  • ਲੋਕਾਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਦੀ ਕੀਤੀ ਅਪੀਲ
  • ਪਿੰਡ ਕੰਮੇਆਣਾ ਵਿਖੇ ਕੀਤਾ ਐਸ.ਸੀ. ਧਰਮਸ਼ਾਲਾ ਦਾ ਉਦਘਾਟਨ 
  • ਲਗਾਤਾਰ ਦੂਜੇ ਦਿਨ ਕੋਟਕਪੂਰਾ ਤੇ ਆਸ- ਪਾਸ ਦੇ ਇਲਾਕਿਆਂ ਦਾ ਕੀਤਾ ਦੌਰਾ 

ਕੋਟਕਪੂਰਾ 2 ਜੁਲਾਈ : ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਕਈ ਇਲਾਕਿਆਂ ਤੇ ਆਸ-ਪਾਸ ਦੇ ਪਿੰਡਾਂ ਦਾ ਲਗਾਤਾਰ ਦੂਜੇ ਦਿਨ ਦੌਰਾ ਕਰਨ ਦੌਰਾਨ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਦੀ ਅਪੀਲ ਕੀਤੀ । ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ, ਬੱਚਿਆਂ ਤੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫਤ ਤੇ ਨਿਰਵਿਘਨ ਬਿਜਲੀ ਦੇ ਨਾਲ-ਨਾਲ ਇਸ ਵਾਰ ਝੋਨੇ ਦੀ ਬਿਜਾਈ ਦੌਰਾਨ ਮਾਲਵਾ ਪੱਟੀ ਦੇ ਹਰ ਖੇਤ ਵਿੱਚ ਪਾਣੀ ਦੀ ਕਿੱਲਤ ਦੂਰ ਹੋਣ ਨਾਲ ਕਿਸਾਨ ਅਤੇ ਆਮ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੂਬਾ ਪੱਧਰੀ ਕਾਰਜਾਂ ਤੋਂ ਇਲਾਵਾ ਕੋਟਕਪੂਰਾ ਦੇ ਹਰ ਵਰਗ ਦੀ ਮੰਗ ਦੇ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਅੱਜ ਲੱਖਾਂ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਐਸ.ਸੀ ਧਰਮਸ਼ਾਲਾ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।