ਸਪੀਕਰ ਸੰਧਵਾਂ 'ਨਸ਼ੇ ਭਜਾਈਏ-ਜਵਾਨੀ ਬਚਾਈਏ' ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਕਰਨਗੇ ਜਾਗਰੂਕ

ਫਰੀਦਕੋਟ 15 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਨਸ਼ੇ ਭਜਾਈਏ-ਜਵਾਨੀ ਬਚਾਈਏ' ਮੁਹਿੰਮ ਤਹਿਤ ਨੋਜਵਾਨਾਂ ਨੂੰ ਜਾਗ੍ਰਿਤ ਕਰਨ ਲਈ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕਾਂ ਨੂੰ ਸੰਬੋਧਿਤ ਕਰਨਗੇ। ਇਹ ਜਾਣਕਾਰੀ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ  ਨਸ਼ੇ ਭਜਾਈਏ,ਜਵਾਨੀ ਬਚਾਈਏ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗ੍ਰਿਤ ਕਰਨ ਅਤੇ ਨਸ਼ੇ ਦੀ ਗ੍ਰਿਫਤ ਚ ਆ ਚੁੱਕੇ ਨੌਜਵਾਨਾਂ ਨੂੰ ਇਸ ਗੁਲਾਮੀ ਚੋਂ ਬਾਹਰ ਆਉਣ ਲਈ ਪ੍ਰੇਰਿਤ ਕਰਨ ਹਿੱਤ ਮਿਤੀ 16 ਸਤੰਬਰ ਦਿਨ ਸ਼ਨੀਵਾਰ ਬਾਅਦ ਦੁਪਹਿਰ 3 ਵਜੇ ਜਲਾਲੇਆਣਾ ਅਤੇ ਸ਼ਾਮ 4 ਵਜੇ ਪਿੰਡ ਦੁਆਰੇਆਨਾ ਜਾਣਗੇ ਅਤੇ ਲੋਕਾਂ ਦੇ ਰੂਬਰੂ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਿਚਾਰ ਚਰਚਾ ਵਿੱਚ ਪੁੱਜ ਕੇ ਇਸ ਦਾ ਦਾ ਹਿੱਸਾ ਬਣਨ । ਜ਼ਿਕਰਯੋਗ ਹੈ ਕਿ ਪਹਿਲਾਂ ਵੀ ਸਪੀਕਰ ਸ. ਸੰਧਵਾਂ ਵੱਲੋਂ ਨਸ਼ੇ ਭਜਾਈਏ,ਜਵਾਨੀ ਬਚਾਈਏ ਮੁਹਿੰਮ ਤਹਿਤ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਕੋਠੇ ਚਹਿਲ, ਚਾਹਲ, ਟਹਿਣਾ, ਪੱਕਾ, ਮੋਰਾਂ ਵਾਲੀ, ਕਲੇਰ, ਮਿਸ਼ਰੀਵਾਲਾ , ਘੁਮਿਆਰਾ, ਚੰਦਬਾਜਾ, ਸਿੱਖਾਂ ਵਾਲਾ, ਚਮੇਲੀ,  ਨੰਗਲ, ਪਿੰਡ ਨੱਥੇ ਵਾਲਾ ਪੁਰਾਣਾ,  ਨੱਥੇ ਵਾਲਾ ਨਵਾਂ, ਬੀੜ ਸਿੱਖਾਂ ਵਾਲਾ, ਦੇਵੀ ਵਾਲਾ, ਸਿਰਸਿੜੀ,  ਆਦਿ ਪਿੰਡਾਂ ਵਿੱਚ ਜਾ ਕੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਨਸ਼ਿਆਂ ਪ੍ਰਤੀ ਜਾਗੂਰਕ ਕੀਤਾ ਗਿਆ ਹੈ।