7 ਕਰੋੜ ਰੁਪਏ ਦੇ ਵਿਕਾਸ ਪ੍ਰੋਜਾਕਟਾਂ ਦਾ ਨੀਂਹ ਪੱਥਰ ਰੱਖ ਕੇ ਕੋਟਕਪੂਰਾ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣਗੇ ਸਪੀਕਰ ਸੰਧਵਾ- ਮਣੀ ਧਾਲੀਵਾਲ

ਕੋਟਕਪੂਰਾ, 31 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮਿਤੀ 01-01-2024 ਨੂੰ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣਗੇ। ਇਹ ਜਾਣਕਾਰੀ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ।  ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾ ਨਵੇਂ ਸਾਲ ਵਾਲੇ ਦਿਨ ਆਪਣੇ ਕਰ ਕਮਲਾਂ ਨਾਲ ਜਲਾਲੇਆਣਾ ਰੋਡ ਬਾਲਮਿਕ ਚੌਂਕ ਤੋਂ ਆਟਾ ਚੱਕੀ ਤੱਕ ਪੀ.ਸੀ. ਰੋਡ ਬਨਾਉਣ ਦਾ ਨੀਂਹ ਪੱਥਰ ਰੱਖਣਗੇ।  ਇਸ ਤੋਂ ਇਲਾਵਾ ਮਾਲ ਗੌਦਾਮ ਰੋਡ ਤੇ ਇੰਟਰਲਾਕਿੰਗ ਟਾਇਲਾਂ ਲਗਾਉਣ ਅਤੇ ਸ਼ਹਿਰ ਕੋਟਕਪੂਰਾ ਦੇ ਸਾਰੇ ਵਾਰਡਾਂ ਵਿਚ 25 ਵਾਟ ਐਲ.ਈ.ਡੀ ਬਲਬ ਲਾਉਣ, ਸ਼ਹਿਰ ਕੋਟਕਪੂਰਾ ਦੀਆਂ ਮੇਨ ਸੜਕਾਂ ਤੇ ਪੋਲ ਸਮੇਤ 70 ਵਾਟ ਐਲ.ਈ.ਡੀ ਬਲਬ ਲਾਉਣ ਦਾ ਨੀਂਹ ਪੱਥਰ ਰੱਖਣਗੇ। ਓਹਨਾਂ ਕਿਹਾ ਕਿ ਸ਼ਹਿਰ ਵਾਸੀ ਬੜੇ ਲੰਬੇ ਸਮੇਂ ਤੋਂ ਉਕਤ ਕੰਮਾਂ ਦੀ ਮੰਗ ਕਰ ਰਹੇ ਸਨ,ਮਣੀ ਧਾਲੀਵਾਲ ਨੇ ਦੱਸਿਆ ਕਿ ਉਪਰੋਕਤ ਕਾਰਜ ਮਿਥੇ ਸਮੇਂ ਚ ਨੇਪਰੇ ਚੜ੍ਹਾਏ ਜਾਣਗੇ ਅਤੇ ਵਿਕਾਸ ਕਾਰਜਾਂ ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।।