ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਭੈਣੀ ਮਹਿਰਾਜ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ

ਭੈਣੀ ਮਹਿਰਾਜ, 9 ਅਗਸਤ 2024 : ਮੁੱਖ ਮੰਤਰੀ ਪੰਜਾਦ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਰਕਾਰ ਤੁਹਾਡੇ ਦੁਆਰ ਕੈਂਪ ਨਿਰੰਤਰ ਪਿੰਡ ਪੱਧਰ ਉੱਤੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾ ਸਕੇ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਘਟੇ।  ਡਿਪਟੀ ਕੰਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਵਿਸ਼ੇਸ਼ ਕੈਂਪ ਅੱਜ ਪਿੰਡ ਭੈਣੀ ਮਹਿਰਾਜ ਵਿਖੇ ਲਗਾਇਆ ਗਿਆ ਜਿੱਥੇ ਪਿੰਡ ਭੈਣੀ ਮਹਿਰਾਜ, ਹਰਿਗੜ੍ਹ, ਭੱਠਲਾਂ, ਕੋਠੇ ਗੋਬਿੰਦਪੁਰਾ ਅਤੇ ਦਾਨਗੜ੍ਹ ਦੇ ਲੋਕਾਂ ਨੇ ਇਸ ਦਾ ਲਾਹਾ ਲਿਆ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਸਤਵੰਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵਿਭਾਗਾਂ/ ਸ਼ਾਖਾਵਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੌਕੇ ਉੱਤੇ ਰਜਿਸਟ੍ਰੇਸ਼ਨ ਕੀਤੀ । ਕੈਂਪ ਵਿਖੇ ਪੁੱਜੇ ਲੋਕਾਂ ਨੂੰ ਲਾਭਪਾਤਰੀ ਦਾ ਕਾਰਡ ਰਿਨਿਊ ਕਰਵਾਉਣ, ਆਧਾਰ ਕਾਰਡ ਸਬੰਧੀ, ਨਰੇਗਾ ਜੋਬ ਕਾਰਡ ਸਬੰਧੀ, ਜਨਮ ਸਰਟੀਫਿਕੇਟ ਆਦਿ ਸਬੰਧੀ ਕੰਮ ਮੌਕੇ ਉੱਤੇ ਕਰਕੇ ਦਿੱਤੇ ਗਏ।