ਜਿ਼ਲ੍ਹੇ ਦੇ ਸਮੂਹ ਬੂਥਾਂ ਤੇ  ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਲਈ ਲਗਾਏ ਸਪੈਸ਼ਲ ਕੈਂਪ : ਜਿ਼ਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸੇ ਲੜੀ ਤਹਿਤ ਅੱਜ ਅਤੇ  3 ਦਸੰਬਰ 2023  ਨੂੰ ਜਿਲ੍ਹੇ ਦੇ  ਸਾਰੇ ਬੀ ਐਲ ਓ ਆਪਣੇ ਬੂੱਥਾ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵੇ ਅਤੇ ਇਤਰਾਜ ਪ੍ਰਾਪਤ ਕਰ ਰਹੇ ਹਨ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਕੁੱਲ 753 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਗਏ।ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਦੇ 213, ਮਲੋਟ ਦੇ 190, ਲੰਬੀ ਦੇ 177, ਗਿੱਦੜਬਾਹਾ ਦੇ 173 ਪੋਲਿੰਗ ਬੂਥਾਂ ਤੇ ਬੀ.ਐੱਲ.ਓਜ਼ ਵਲੋਂ ਵੋਟਰ ਸੂਚੀਆਂ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਆਮ ਜਨਤਾ ਇਨ੍ਹਾਂ ਬੂਥਾਂ ਤੇ ਬੈਠੇ ਹੋਏ ਬੀ.ਐੱਲ.ਓਜ ਤੋਂ ਆਪਣੇ ਨਵੇਂ ਵੋਟਰ ਕਾਰਡ, ਪੁਰਾਣੇ ਵੋਟਰ ਕਾਰਡਾਂ ਵਿੱਚ ਸੋਧ, ਵੋਟ ਕਟਵਾਉਣ, ਵੋਟ ਸ਼ਿਫਟ ਕਰਵਾਉਣ ਅਤੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾ ਸਕਦੇ ਹਨ। ਇਹਨਾਂ ਕੈਂਪਾਂ ਵਿੱਚ ਆਮ ਲੋਕ ਫਾਰਮ ਨੰ. 6 (ਨਵੀਂ ਵੋਟ ਬਨਾਉਣ ਲਈ), ਫਾਰਮ ਨੰ. 6ਏ (ਐਨ.ਆਰ.ਆਈ. ਵੋਟਰਜ਼ ਲਈ), ਫਾਰਮ ਨੇ 6ਬੀ (ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ), ਫਾਰਮ ਨੰ: 7 (ਵੋਟ ਕਟਵਾਉਣ ਲਈ, ਅਤੇ ਫਾਰਮ ਨੰ: 8 (ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਸੋਧ ਕਰਨ, ਵੋਟ ਸ਼ਿਫਟ ਕਰਵਾਉਣ ਲਈ) ਬੀ.ਐਲ.ਓਜ ਕੋਲ ਫਾਰਮ ਭਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ।