ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਦੀ ਅਗੇਤੀ ਵਿਉਂਤਬੰਦੀ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੰਟਿੰਗ

  • ਜਿ਼ਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦਾ ਬਿਨ੍ਹਾਂ ਸਾੜੇ ਢੁਕਵਾਂ ਨਿਪਟਾਰਾ ਕਰਨ ਲਈ ਵਿਉਂਤਬੰਦੀ ਕਰਨ ਦੀ ਕੀਤੀ ਅਪੀਲ

ਤਰਨ ਤਾਰਨ, 21 ਜੂਨ : ਖੇਤਾਂ ਵਿੱਚ ਝੋਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਗੇਤੀ ਵਿਉਂਤਬੰਦੀ ਕਰਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਐੱਸ. ਡੀ. ਐੱਮ ਪੱਟੀ ਸ੍ਰੀ ਵਿਪਨ ਭੰਡਾਰੀ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੰਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਇਸ ਸਾਲ ਪਰਾਲੀ ਸਾੜਨ ਤੋਂ ਰੋਕਣ ਲਈ ਹਰ ਉਪਰਾਲਾ ਕੀਤਾ ਜਾਵੇਗਾ ਅਤੇ ਜਰੂਰਤ ਪਈ ਤਾਂ ਸਖ਼ਤੀ ਵੀ ਵਰਤੀ ਜਾਵੇਗੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਇਸ ਤਰਾਂ ਦੀ ਵਿਉਂਤਬੰਦੀ ਕਰਨ ਕਿ ਪਰਾਲੀ ਨੂੰ ਬਿਨ੍ਹਾਂ ਸਾੜੇ ਇਸ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸੰਭਾਲ ਲਈ ਸਬਸਿਡੀ ‘ਤੇ ਮਸ਼ੀਨਾਂ ਦੇਣ ਲਈ ਪਹਿਲਾਂ ਹੀ 20 ਜੁਲਾਈ, 2023 ਤੱਕ ਅਰਜ਼ੀਆਂ ਦੀ ਮੰਗ ਕਰ ਲਈ ਗਈ ਹੈ ਅਤੇ ਕਿਸਾਨ ਸਬਸਿਡੀ ‘ਤੇ ਖੇਤੀ ਮਸ਼ੀਨਰੀ ਲੈਣ ਲਈ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲ ਜਿੰਨ੍ਹਾਂ ਪਿੰਡਾਂ ਵਿਚ ਅੱਗ ਲਗਾਉਣ ਦੀਆਂ ਘਟਨਾਵਾਂ ਜਿਆਦਾ ਵਾਪਰੀਆਂ ਸਨ, ਉਨ੍ਹਾਂ ਵਿਚ ਜਿਆਦਾ ਚੌਕਸੀ ਰੱਖੀ ਜਾਵੇ ਅਤੇ ਕਿਸਾਨਾਂ ਨੂੰ ਅੱਗ ਲਗਾਉਣ ਦੇ ਨੁਕਸਾਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।