ਮੈਡੀਕਲ ਪ੍ਰੈਕਟਿਸ਼ਨਰਜ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਹੋਈ ਵਿਸ਼ੇਸ਼ ਮੀਟਿੰਗ 

ਰਾਏਕੋਟ, 31 ਅਕਤੂਬਰ (ਚਮਕੌਰ ਸਿੰਘ ਦਿਓਲ) : ਮੈਡੀਕਲ ਪ੍ਰੈਕਟਿਸ਼ਨਰਜ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਬਾਂਸਲ ਹਸਪਤਾਲ ਜ਼ਿਲ੍ਹਾ ਲੁਧਿਆਣਾ ਵਿਖੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜੀ.ਐਚ.ਜੀ ਸੰਸਥਾ ਦੇ ਚੇਅਰਮੈਨ ਡਾ. ਬੀ.ਐਲ.ਬਾਂਸਲ, ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਚੇਅਰਮੈਨ ਡਾ. ਗੁਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਨਵੀਂ ਚੁਣੀ ਗਈ ਸਮੁੱਚੀ ਜ਼ਿਲ੍ਹਾ ਇਕਾਈ ਦੇ ਮੈਂਬਰਾਂ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਡਾ. ਬੀ.ਐਲ. ਬਾਂਸਲ ਨੇ ਨਵੀਂ ਚੁਣੀ ਗਈ ਜ਼ਿਲ੍ਹਾ ਇਕਾਈ ਅਤੇ ਪ੍ਰਧਾਨ ਡਾ. ਗੁਰਦੀਪ ਸਿੰਘ ਕਲਸੀਆਂ ਨੂੰ ਮੁਬਾਰਕਬਾਦ ਦਿੱਤੀ। ਡਾ. ਬਾਂਸਲ ਨੇ ਕਿਹਾ ਕਿ ਮੈਡੀਕਲ ਪ੍ਰੈਕਟਿਸ਼ਨਰਾਂ ਵਲੋਂ ਪਿੰਡਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਕਾਫੀ ਮਹੱਤਵਪੂਰਨ ਹਨ ਇਸ ਲਈ ਸਰਕਾਰ ਨੂੰ ਪ੍ਰੈਕਟਿਸ਼ਨਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ।  ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਨਸ਼ੇ ਅਤੇ ਭਰੂਣ ਹੱਤਿਆ ਸਾਡੇ ਸਮਾਜ ਲਈ ਕਲੰਕ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਇੰਨ੍ਹਾਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਹੰਭਲਾ ਮਾਰਨ ਦੀ ਜਰੂਰਤ ਹੈ। ਸਮਾਗਮ ਦੇ ਅੰਤ ’ਚ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਅਗਵਾਈ ’ਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚਮਕੌਰ ਸਿੰਘ, ਡਾ. ਇਮਰਾਨ ਕੁਠਾਲਾ,  ਚਰਨਦਾਸ ਬੱਸੀਆਂ,  ਹਰਮਿੰਦਰ ਕੌਰ ਝੱਮਟ, ਜਰਨੈਲ ਸਿੰਘ ਤਾਜਪੁਰ, ਰਿੱਕੀ ਅਕਾਲਗੜ੍ਹ, ਕਮਲਪ੍ਰੀਤ ਕੌਰ, ਨਰਿੰਦਰ ਕੁਮਾਰ ਅਕਾਲਗੜ੍ਹ, ਅਮਰੀਕ ਸਿੰਘ, ਕੁਲਵਿੰਦਰ ਸਿੰਘ ਖੰਨਾ, ਮੇਜਰ ਸਿੰਘ ਖੰਨਾ, ਕੁਲਵਿੰਦਰ ਸਿੰਘ ਬੋਪਾਰਾਏ, ਨਰਿੰਦਰ ਸਿੰਘ ਅਕਾਲਗੜ੍ਹ, ਹਰਬੰਸ ਸਿੰਘ ਡੱਲਾ, ਮਨਮੋਹਨ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ ਪਮਾਲ, ਪਰਮਿੰਦਰ ਸਿੰਘ ਜੱਸੀ, ਹਰਦੀਪ ਸਿੰਘ, ਜਗਦੀਪ ਸਿੰਘ ਇੰਦਰਜੀਤ ਸਿੰਘ ਤਲਵੰਡੀ, ਆਮਿਰ ਖਾਨ, ਗੁਰਪ੍ਰੀਤ ਸਿੰਘ ਰਾਏਕੋਟ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ ਮਾਣੂੰਕੇ ਦੀਪਕ ਕੌਸ਼ਲ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਤਾਜਪੁਰ ਤੋਂ ਇਲਾਵਾ ਹੋਰ ਕਈ ਹਾਜ਼ਰ ਸਨ।