ਪੀਏਯੂ ਦੇ ਵਿਦਿਆਰਥੀਆਂ ਨੂੰ ਸਫਲਤਾ ਦੇ ਗੁਰ ਦੱਸਣ ਲਈ ਵਿਸ਼ੇਸ਼ ਸੈਸ਼ਨ ਹੋਇਆ

ਲੁਧਿਆਣਾ 4 ਅਪ੍ਰੈਲ : ਪੀ ਏ ਯੂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਫਲਤਾ ਹਾਸਿਲ ਕਰਨ ਲਈ ਪ੍ਰੇਰਿਤ ਕਰਨ ਬਾਰੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਨੇ ਵਿਸ਼ੇਸ਼ ਭਾਸ਼ਣ ਦਾਆਯੋਜਨ ਕੀਤਾ। ਸਕੂਲ ਆਫ ਬਿਜ਼ਨਸ ਸਟੱਡੀਜ਼ ਦੇ ਮਾਹਿਰ ਡਾ ਬੀ ਬੀ ਸਿੰਗਲਾ ਨੇ ਆਪਣੇ ਭਾਸ਼ਣ ਵਿਚ ਸਫਲ ਹੋਣ ਦੇ ਤਰੀਕੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਦਾ ਚਰਿੱਤਰ, ਭਾਵਨਾਵਾਂ, ਅਤੇ ਇੱਛਾਵਾਂ ਹੀ ਉਸਦੇ ਹੁਨਰ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਹਨ। ਉਨ੍ਹਾਂ ਸਫਲਤਾ ਦੀਆਂ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿਚ ਮਾਰਨ ਲਈ ਵਿਦਿਆਰਥੀ ਨੂੰ ਲੱਗਣ, ਮਿਹਨਤ ਅਤੇ ਸਮਰਪਣ ਵਰਗੇ ਗੁਣ ਆਪਣੇ ਵਿਚ ਪੈਦਾ ਕਰਨੇ ਜ਼ਰੂਰੀ ਹਨ।ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗੀ ਨਿਰਦੇਸ਼ਕ ਡਾ ਖੁਸ਼ਦੀਪ ਧਰਨੀ ਨੇ ਕਿਹਾ ਕਿ ਸੰਭਾਵੀ ਰੁਜ਼ਗਾਰ ਦੇਣ ਵਾਲੇ ਆਪਣੇ ਕਰਮਚਾਰੀਆਂ ਵਿੱਚ ਹੁਨਰ ਅਤੇ ਨਰਮ ਰਵੱਈਏ ਦੀ ਤਲਾਸ਼ ਕਰਦੇ ਹਨ । ਇਸ ਲਈ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਵਧਾਉਣ ਲਈ ਨਿਯਮਤ ਤੌਰ 'ਤੇ ਕੰਮ ਕਰਨ ਦੀ ਲੋੜ ਹੁੰਦੀ ਹੈ। ਨਿਰਮਲ ਸਿੰਘ ਜੌੜਾ ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਪਲੇਸਮੈਂਟ ਸੈੱਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਇਹ ਨੁਕਤੇ ਧਾਰਨ ਕਾਰਨ ਵਾਸਤੇ ਪ੍ਰੇਰਿਤ ਕੀਤਾ।